ਅੰਮ੍ਰਿਤਪਾਲ ਸਮਰਥਕਾਂ ਦੇ ਪ੍ਰਦਰਸ਼ਨ ਮਗਰੋਂ 3 ਹਜ਼ਾਰ ਲੋਕਾਂ ‘ਤੇ FIR, ਚੰਡੀਗੜ੍ਹ ਪੁਲਿਸ ਨੇ ਕੀਤੀ ਕਾਰਵਾਈ

ਅੰਮ੍ਰਿਤਪਾਲ ਸਮਰਥਕਾਂ ਦੇ ਪ੍ਰਦਰਸ਼ਨ ਮਗਰੋਂ 3 ਹਜ਼ਾਰ ਲੋਕਾਂ ‘ਤੇ FIR, ਚੰਡੀਗੜ੍ਹ ਪੁਲਿਸ ਨੇ ਕੀਤੀ ਕਾਰਵਾਈ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜ ਦਿੱਤੇ ਅਤੇ ਵਾਟਰ ਕੈਨਨ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ। ਪ੍ਰਦਰਸ਼ਨ ਦੌਰਾਨ ਕੁਝ ਪੁਲਿਸ ਕਰਮਚਾਰੀਆਂ ਨਾਲ ਧੱਕਾ-ਮੁੱਕੀ ਅਤੇ ਮਾਰਪੀਟ ਦੇ ਦੋਸ਼ ਵੀ ਸਾਹਮਣੇ ਆਏ ਹਨ।

ਚੰਡੀਗੜ੍ਹ

ਬਿਊਰੋ ਰਿਪੋਰਟ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜੇ ਸਮਰਥਕਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੈਕਟਰ-2 ਸਥਿਤ ਸਰਕਾਰੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜ ਦਿੱਤੇ ਅਤੇ ਵਾਟਰ ਕੈਨਨ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ। ਪ੍ਰਦਰਸ਼ਨ ਦੌਰਾਨ ਕੁਝ ਪੁਲਿਸ ਕਰਮਚਾਰੀਆਂ ਨਾਲ ਧੱਕਾ-ਮੁੱਕੀ ਅਤੇ ਮਾਰਪੀਟ ਦੇ ਦੋਸ਼ ਵੀ ਸਾਹਮਣੇ ਆਏ ਹਨ।

15 ਨਾਮਜ਼ਦ ਸਣੇ 3 ਹਜ਼ਾਰ ਪ੍ਰਦਰਸ਼ਨਕਾਰੀਆਂ ‘ਤੇ ਮਾਮਲਾ ਦਰਜ

ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ 15 ਨਾਮਜ਼ਦ ਵਿਅਕਤੀਆਂ ਅਤੇ ਲਗਭਗ 2,500 ਤੋਂ 3,000 ਅਣਪਛਾਤੇ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ‘ਤੇ ਆਈਪੀਸੀ ਦੀਆਂ ਧਾਰਾਵਾਂ 121(1), 132 ਅਤੇ 223 ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਸੈਕਟਰ-49 ਥਾਣੇ ਦੇ ਸਬ-ਇੰਸਪੈਕਟਰ ਭੁਪਿੰਦਰ ਸਿੰਘ ਵੱਲੋਂ ਦਿੱਤੀ ਗਈ ਸੀ।

ਚੰਡੀਗੜ੍ਹ-ਮੋਹਾਲੀ ਪੁਲਿਸ ਨੇ ਬਣਾਈ ਸੀ ਰਣਨੀਤੀ

ਸੂਤਰਾਂ ਅਨੁਸਾਰ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਵਿਚਕਾਰ ਹੋਈ ਬੈਠਕ ਵਿੱਚ ਫੈਸਲਾ ਲਿਆ ਗਿਆ ਸੀ ਕਿ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ ਜਾਵੇਗਾ। ਯੋਜਨਾ ਮੁਤਾਬਕ ਮੋਹਾਲੀ ਖੇਤਰ ਵਿੱਚ ਹੀ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਤਿਆਰੀ ਸੀ, ਪਰ ਇਹ ਕਾਰਵਾਈ ਸਿਰੇ ਨਹੀਂ ਚੜ੍ਹ ਸਕੀ।

ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ, ਪੁਲਿਸ ਨਾਲ ਹੋਈ ਤਕਰਾਰ

ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਸੀ ਕਿ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਰਹੇਗਾ ਅਤੇ ਕਿਸੇ ਤਰ੍ਹਾਂ ਦੀ ਭੰਨਤੋੜ ਨਹੀਂ ਕੀਤੀ ਜਾਵੇਗੀ। ਪਰ ਗੋਸ਼ਾਲਾ ਚੌਕ ‘ਤੇ ਪਹੁੰਚਦੇ ਹੀ ਪ੍ਰਦਰਸ਼ਨਕਾਰੀਆਂ ਨੇ ਪਹਿਲਾ ਪੁਲਿਸ ਬੈਰੀਕੇਡ ਤੋੜ ਦਿੱਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਈ ਅਤੇ ਵਾਟਰ ਕੈਨਨ ਵੀ ਕਬਜ਼ੇ ਵਿੱਚ ਲੈ ਲਈ ਗਈ। ਹਾਲਾਤ ਨੂੰ ਕਾਬੂ ਕਰਨ ਲਈ ਮਨਪ੍ਰੀਤ ਸਿੰਘ ਇਆਲੀ ਲੇਬਰ ਚੌਕ ਪਹੁੰਚੇ ਅਤੇ ਹਾਰਨ ਵਜਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਭੀੜ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *