ਸੁਖਜਿੰਦਰ ਸਹੋਤਾ
ਫਰੀਦਕੋਟ 21 ਦਸੰਬਰ 2025:
ਪਿੰਡ ਸੁੱਖਣਵਾਲਾ ਵਿੱਚ ਹੋਏ ਕਤਲ ਮਾਮਲੇ ਵਿੱਚ ਇੱਕ ਹੋਰ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਾਜਿਸ ਵਿੱਚ ਸ਼ਾਮਿਲ ਮ੍ਰਿਤਕ ਦੀ ਪਤਨੀ ਅਤੇ 02 ਦੋਸ਼ੀ ਪਹਿਲਾ ਹੀ ਫਰੀਦਕੋਟ ਪੁਲਿਸ ਦੀ ਗ੍ਰਿਫਤ ਵਿੱਚ ਹਨ। ਇਹ ਜਾਣਕਾਰੀ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਵੱਲੋ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ।
ਗ੍ਰਿਫਤਾਰ ਕੀਤੀ ਦੋਸ਼ਣ ਦੀ ਪਹਿਚਾਣ ਵੀਰਇੰਦਰ ਕੌਰ (26) ਵਜੋ ਹੋਈ ਹੈ, ਜੋ ਕਿ ਫਰੀਦਕੋਟ ਦੇ ਮੁਹੱਲਾ ਖੋਖਰਾ ਜਤਿੰਦਰ ਚੌਕ ਦੀ ਰਹਿਣ ਵਾਲੀ ਹੈ।
ਜਾਣਕਾਰੀ ਦਿੰਦਿਆ DSP ਤਰਲੋਚਨ ਸਿੰਘ ਦੱਸਿਆ ਕਿ ਮਿਤੀ 28-29 ਨਵੰਬਰ ਦੀ ਰਾਤ ਨੂੰ ਫਰੀਦਕੋਟ ਜਿਲ੍ਹੇ ਦੇ ਪਿੰਡ ਸੁੱਖਣਵਾਲਾ ਦੇ ਵਸਨੀਕ ਗੁਰਵਿੰਦਰ ਸਿੰਘ ਨਾਮ ਦੇ ਵਿਅਕਤੀ ਦੇ ਕਤਲ ਹੋਣ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਕੇ ਕਤਲ ਦੀ ਵਾਰਦਾਤ ਵਿੱਚ ਸ਼ਾਮਿਲ ਦੋਸਣ ਰੁਪਿੰਦਰ ਕੌਰ, ਹਰਕੰਵਲਪ੍ਰੀਤ ਸਿੰਘ ਉਰਫ ਲਾਡੀ ਅਤੇ ਇੱਕ ਵਿਸ਼ਵਜੀਤ ਕੁਮਾਰ ਉਰਫ ਪੀਚਾ ਵੀ ਗ੍ਰਿਫਤਾਰ ਕੀਤਾ ਗਿਆ।
ਜਿਸ ਉਪਰੰਤ ਦੋਸ਼ੀਆ ਦੀ ਪੁੱਛਗਿੱਛ ਅਤੇ ਟੈਕਨੀਕਲ ਤਫਤੀਸ਼ ਤੋ ਇਹ ਸਾਹਮਣੇ ਆਇਆ ਕਿ ਵੀਰਇੰਦਰ ਕੌਰ ਨਾਮ ਦੀ ਮਹਿਲਾ ਜੋ ਕਿ ਦੋਸ਼ਣ ਰੁਪਿੰਦਰ ਕੌਰ ਦੀ ਦੋਸਤ ਸੀ ਅਤੇ ਉਸ ਨੂੰ ਇਸ ਕਤਲ ਵਾਰਦਾਤ ਬਾਰੇ ਪਹਿਲਾ ਤੋ ਹੀ ਜਾਣਕਾਰੀ ਸੀ, ਕਿ ਰੁਪਿੰਦਰ ਕੌਰ ਵੱਲੋ ਆਪਣੇ ਸਾਥੀ ਨਾਲ ਮਿਲ ਕੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਹੈ। ਜਿਸ ਕਾਰਨ ਇਸ ਦੋਸਣ ਵੀਰਇੰਦਰ ਕੌਰ ਨੂੰ ਮਾਮਲੇ ਵਿੱਚ ਨਾਮਜਦ ਕਰਕੇ ਅੱਜ 20 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਕਤਲ ਪ੍ਰੇਮ ਸਬੰਧਾ ਦੇ ਚੱਲਦੇ ਹੋਇਆ ਸੀ। ਮ੍ਰਿਤਕ ਗੁਰਵਿੰਦਰ ਸਿੰਘ ਦਾ ਵਿਆਹ ਰੁਪਿੰਦਰ ਕੌਰ ਨਾਲ ਹੋਇਆ ਸੀ, ਪ੍ਰੰਤੂ ਰੁਪਿੰਦਰ ਕੌਰ ਦੇ ਸਬੰਧ ਹਰਕੰਵਲਪ੍ਰੀਤ ਸਿੰਘ ਨਾਲ ਸਨ ਅਤੇ ਮਿਤੀ 28-29 ਨਵੰਬਰ ਦੀ ਰਾਤ ਨੂੰ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਵੱਲੋ ਆਪਣੇ ਪਤੀ ਨੂੰ ਮਾਰਨ ਦੀ ਸਾਜਿਸ਼ ਦੇ ਤਹਿਤ ਆਪਣੇ ਸਾਥੀ ਹਰਕੰਵਲਪ੍ਰੀਤ ਸਿੰਘ ਨੂੰ ਘਰ ਬੁਲਾਇਆ, ਜਿਸ ਦੌਰਾਨ ਇਹਨਾ ਵੱਲੋ ਮਿਲ ਕੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਇਸ ਦੇ ਨਾਲ ਹੀ ਇਹਨਾ ਦੋਸ਼ੀਆ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਲੁੱਟ ਦੀ ਵਾਰਦਾਤ ਦੀ ਰੰਗਤ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ, ਪ੍ਰੰਤੂ ਫਰੀਦਕੋਟ ਪੁਲਿਸ ਵੱਲੋਂ ਨਾ ਸਿਰਫ ਇਸ ਸਾਜਿਸ ਨੂੰ ਨਾਕਾਮ ਕੀਤਾ ਬਲਕਿ ਇਸ ਵਿੱਚ ਸ਼ਾਮਿਲ ਦੋਸ਼ੀਆ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 274 ਮਿਤੀ 29.11.2025 ਅਧੀਨ ਧਾਰਾ 103, 61(2), 303(2) ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਸੰਗੀਨ ਮਾਮਲਿਆਂ ਵਿੱਚ ਤੇਜ਼ੀ ਅਤੇ ਪ੍ਰੋਫੈਸ਼ਨਲ ਤਰੀਕੇ ਨਾਲ ਕੀਤੀ ਗਈ ਜਾਂਚ ਅਤੇ ਗ੍ਰਿਫਤਾਰੀਆਂ ਪੁਲਿਸ ਪ੍ਰਸ਼ਾਸ਼ਨ ਦੁਆਰਾ ਮਾੜੇ ਅਨਸਰਾ ਖਿਲਾਫ ਜੀਰੋ ਟਾਲਰੈਸ ਦੀ ਨੀਤੀ ਨੂੰ ਦਰਸਾਉਂਦੀਆਂ ਹਨ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੇ ਕਾਨੂੰਨ ਵਿਰੁੱਧ ਅਪਰਾਧ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
