ਸੁਖਜਿੰਦਰ ਸਹੋਤਾ,
ਫਰੀਦਕੋਟ 18 ਨਵੰਬਰ 2025:
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੇ ਨਿਰਦੇਸ਼ਾ ਤਹਿਤ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਪਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਕਾਰਵਾਈ ਕਰਦੇ ਹੋਏ ਸ਼੍ਰੀ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਮਹਿਲਾ ਪਾਸੋ ਸੋਨੇ ਦੀਆ ਵਾਲੀਆ ਝਪਟ ਮਾਰ ਕੇ ਖੋਹ ਕਰਨ ਦੇ ਦੋਸ਼ੀ ਨੂੰ ਮਹਿਜ ਚੰਦ ਘੰਟਿਆਂ ਅੰਦਰ ਹੀ ਗ੍ਰਿਫਤਾਰ ਕੀਤਾ ਗਿਆ ਹੈ।
https://youtu.be/HpTRR9ODmLc?si=7WblhHBTJcwRPUcb
ਇਹ ਜਾਣਕਾਰੀ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ(ਸਬ-ਡਵੀਜਨ) ਫਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਗ੍ਰਿਫਤਾਰ ਦੋਸ਼ੀ ਦੀ ਪਹਿਚਾਣ ਅਰਮਾਨਦੀਪ ਸਿੰਘ ਉਰਫ ਪ੍ਰਿਸ ਪੁੱਤਰ ਸੁਖਦੇਵ ਸਿੰਘ ਵਜੋ ਹੋਈ ਹੈ, ਜੋ ਕਿ ਕੋਟਕਪੂਰਾ ਦੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ ਮਹਿਲਾ ਕੋਲੋ ਚੋਰੀ ਕੀਤੇ ਗਏ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ।
ਇਸ ਤੋ ਇਲਾਵਾ ਪੁਲਿਸ ਪਾਰਟੀ ਵੱਲੋ ਦੋਸ਼ੀ ਵੱਲੋ ਵਰਤਿਆ ਗਿਆ ਸਪਲੈਡਰ ਮੋਟਰਸਾਈਕਲ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆ ਉਹਨਾ ਦੱਸਿਆ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਕਿ ਇੱਕ ਮੋਟਰਸਾਈਕਲ ਸਵਾਰ ਵੱਲੋ 15 ਨਵੰਬਰ ਨੂੰ ਗੁਰੂ ਨਾਨਕ ਕਲੋਨੀ ਫਰੀਦਕੋਟ ਵਿਖੇ ਇੱਕ ਘਰ ਦੇ ਬਾਹਰ ਬੈਠੀ ਮਹਿਲਾ ਦੀਆਂ ਕੰਨਾ ਵਿੱਚ ਪਾਈਆ ਸੋਨੇ ਦੀਆ ਵਾਲੀਆ ਝਪਟ ਮਾਰ ਕੇ ਖੋਹ ਕੇ ਲੈ ਗਿਆ ਸੀ।
ਜਿਸ ਦੀ ਸੂਚਨਾ ਮਿਲਣ ਤੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਅਰਮਾਨਦੀਪ ਸਿੰਘ ਉਰਫ ਪ੍ਰਿਸ਼ ਨੂੰ ਭਾਨ ਸਿੰਘ ਕਲੋਨੀ ਦੀ ਗਲੀ ਨੰਬਰ 18-19 ਵਿਚਕਾਰ ਖੋਹ ਕੀਤੀਆਂ ਸੋਨੇ ਦੀਆ ਵਾਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਨੰਬਰ 473 ਮਿਤੀ 17.11.2025 ਅਧੀਨ ਧਾਰਾ 304(2)/111/317(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਗ੍ਰਿਫਤਾਰ ਦੋਸ਼ੀ ਪ੍ਰਿਸ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ। ਇਸ ਦੇ ਖਿਲਾਫ ਪਹਿਲਾ ਵੀ ਖੋਹ ਦੀ ਵਾਰਦਾਤ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਦਰਜ ਰਜਿਸਟਰ ਹੈ।
ਉਹਨਾ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾਂ ਤੋ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ।
ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।
