ਕਈ ਜ਼ਿਲ੍ਹਿਆਂ ਵਿੱਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ, 19 ਜੁਲਾਈ ਤੋਂ ਮੀਂਹ ਹੋਵੇਗਾ ਹੋਰ ਸਰਗਰਮ

ਕਈ ਜ਼ਿਲ੍ਹਿਆਂ ਵਿੱਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ, 19 ਜੁਲਾਈ ਤੋਂ ਮੀਂਹ ਹੋਵੇਗਾ ਹੋਰ ਸਰਗਰਮ

ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਹੁੰਮਸ ਭਰੀ ਗਰਮੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਗਰਮੀ ਅਤੇ ਉਮਸ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

17 ਜੁਲਾਈ ਨੂੰ ਵੀ ਮੌਸਮ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਹੁੰਮਸ ਭਰੀ ਗਰਮੀ ਦਾ ਅਲਰਟ ਜਾਰੀ ਰਹੇਗਾ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਵੀ ਪ੍ਰਗਟ ਕੀਤੇ ਗਏ ਹਨ।

18 ਜੁਲਾਈ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਅਧਿਕਾਰਤ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

19 ਜੁਲਾਈ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਧਿਕਾਰਤ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਫਿਰ ਵੀ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਉਸ ਦਿਨ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸਰਗਰਮੀ ਵਧ ਸਕਦੀ ਹੈ। ਮੀਂਹ ਕਾਰਨ ਕਈ ਇਲਾਕਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਹੋਣ ਅਤੇ ਮੌਸਮ ਸੁਹਾਵਣਾ ਬਣਨ ਦੀ ਸੰਭਾਵਨਾ ਵੀ ਪ੍ਰਗਟ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਅਜੇ ਵੀ ਆਮ ਪੱਧਰ ਦੇ ਨੇੜੇ ਹੀ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਕਾਰਨ ਦਿਨ ਵੇਲੇ ਲੋਕਾਂ ਨੂੰ ਤਿੱਖੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਪਾਣੀ ਦੀ ਪੂਰੀ ਮਾਤਰਾ ਲੈਂਦੇ ਰਹਿਣ ਦੀ ਸਲਾਹ ਵੀ ਦਿੱਤੀ ਹੈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *