ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ ਜਾਤੀ ਸੂਚਕ ਸ਼ਬਦ ਮਾਮਲੇ ਵਿੱਚ ਕਮਿਸ਼ਨ ਨੇ ਮੰਗੀ ਰਿਪੋਰਟ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ ਜਾਤੀ ਸੂਚਕ ਸ਼ਬਦ ਮਾਮਲੇ ਵਿੱਚ ਕਮਿਸ਼ਨ ਨੇ ਮੰਗੀ ਰਿਪੋਰਟ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਸੁ ਮੋਟੋ ਨੋਟਿਸ ਲੈਂਦਿਆਂ ਸੰਗਰੂਰ ਦੇ ਸੀਨੀਅਰ ਪੁਲਿਸ ਅਧਿਕਾਰੀ ਤੋਂ ਜਾਂਚ ਰਿਪੋਰਟ ਤਲਬ ਕੀਤੀ ਗਈ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਿਲਾਂ ਜਾਤੀ ਸੂਚਕ ਸ਼ਬਦ ਵਰਤਣ ਦੇ ਦੋਸ਼ਾਂ ਕਾਰਨ ਵੱਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਸੁ ਮੋਟੋ ਨੋਟਿਸ ਲੈਂਦਿਆਂ ਸੰਗਰੂਰ ਦੇ ਸੀਨੀਅਰ ਪੁਲਿਸ ਅਧਿਕਾਰੀ ਤੋਂ ਜਾਂਚ ਰਿਪੋਰਟ ਤਲਬ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸਮਾਜਿਕ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ। ਦੋਸ਼ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ।

ਕਮਿਸ਼ਨ ਵੱਲੋਂ ਸਮਾਜਿਕ ਮੀਡੀਆ ਉੱਪਰ ਚੱਲ ਰਹੀਆਂ ਖ਼ਬਰਾਂ ਦੇ ਹਵਾਲੇ ਨਾਲ ਮਾਮਲੇ ਦੀ ਜਾਂਚ ਕਰਨ ਲਈ ਸੰਗਰੂਰ ਪੁਲਿਸ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਕਮਿਸ਼ਨ ਨੇ 1 ਜੂਨ 2026 ਨੂੰ ਸਵੇਰੇ 9 ਵਜੇ ਤੱਕ ਐਸਪੀ ਹੈੱਡਕੁਆਰਟਰ ਸੰਗਰੂਰ ਰਾਹੀਂ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਕੀ ਹੈ ਪੂਰਾ ਵਿਵਾਦ

ਇਹ ਵਿਵਾਦ ਰਵਨੀਤ ਸਿੰਘ ਬਿੱਟੂ ਦੇ ਧੂਰੀ ਦੌਰੇ ਦੌਰਾਨ ਸਾਹਮਣੇ ਆਇਆ। ਨਗਰ ਨਿਗਮ ਚੋਣਾਂ ਦੇ ਮਾਹੌਲ ਵਿਚਕਾਰ ਦੱਸਿਆ ਜਾ ਰਿਹਾ ਹੈ ਕਿ ਉੱਥੇ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਉਨ੍ਹਾਂ ਦੀ ਤਿੱਖੀ ਬਹਿਸ ਹੋਈ ਸੀ।

ਦੋਸ਼ ਹਨ ਕਿ ਇਸ ਬਹਿਸ ਦੌਰਾਨ ਉਨ੍ਹਾਂ ਵੱਲੋਂ ਮੌਜੂਦ ਪੁਲਿਸ ਕਰਮਚਾਰੀਆਂ ਅਤੇ ਹੋਰ ਵਿਅਕਤੀਆਂ ਲਈ ਅਪਮਾਨਜਨਕ ਅਤੇ ਜਾਤੀ ਆਧਾਰਿਤ ਸ਼ਬਦ ਵਰਤੇ ਗਏ। ਮਾਮਲਾ ਸਮਾਜਿਕ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਤੁਰੰਤ ਇਸ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *