ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਰੀਦਕੋਟ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ

ਸੁਖਜਿੰਦਰ ਸਹੋਤਾ,

ਫਰੀਦੋਕਟ 19 ਨਵੰਬਰ 2025:

ਪੰਜਾਬ ਖੇਤੀਬਾੜੀ ਯੂਨੀਵਰਸਿਟੀਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰਫ਼ਰੀਦਕੋਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਂ ਕਲਾਂ (ਫ਼ਰੀਦਕੋਟ) ਵਿਖੇ ਲਗਾਇਆ ਗਿਆ।

          ਇਸ ਮੌਕੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪੋਸਟਰ ਬਣਾਉਣ ਅਤੇ ਭਾਸ਼ਣ ਦੇ ਮੁਕਾਬਲੇ ਕਰਵਾਏ ਗਏ। ਇਹ ਸਮਾਗਮ ਡਾ ਰਾਕੇਸ਼ ਕੁਮਾਰਇੰਚਾਰਜਕੇ.ਵੀ.ਕੇ.ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਡਾ.ਗੁਰਲਾਲ ਸਿੰਘ ਗਿੱਲਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੁਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।

          ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪਰਾਲੀ ਨੂੰ ਮਿੱਟੀ ਵਿਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ।  ਧਰਮਜੀਤ ਸਿੰਘਸੀਨੀਅਰ ਰਿਸਰਚ ਫੈਲੋ ਵੱਲੋਂ ਪਰਾਲੀ ਪ੍ਰਬੰਧਨ ਲਈ ਉਪਲਬਧ ਵੱਖ-ਵੱਖ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਡਾ ਕਰਮਜੀਤ ਕੌਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਸੰਤੁਲਿਤ ਭੋਜਨ ਦੀ ਅਹਿਮੀਅਤ ਤੇ ਚਾਨਣਾ ਪਾਇਆ। ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਂ ਕਲਾਂ (ਫ਼ਰੀਦਕੋਟ) ਵਿਖੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਖੁਸ਼ਪ੍ਰੀਤ ਕੌਰਅਸ਼ਵਿੰਦਰ ਕੌਰਪਵਨਪ੍ਰੀਤ ਕੌਰਜਸਮੀਨ ਕੌਰਦਪਿੰਦਰ ਕੌਰ ਅਤੇ ਖੁਸ਼ਪ੍ਰੀਤ ਕੌਰ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਦਿੱਤੇ ਗਏ।

Leave a Reply

Your email address will not be published. Required fields are marked *