ਚੋਰੀ ਦੇ ਸ਼ੱਕ ‘ਚ ਨੌਜਵਾਨ ਨਾਲ ਸ਼ਰਮਨਾਕ ਕਾਰਾ, ਵਾਲ ਕੱਟ ਕੇ ‘ਮੈਂ ਚੋਰ ਹਾਂ’ ਦਾ ਪੋਸਟਰ ਪਾਇਆ ਤੇ ਖੰਭੇ ਨਾਲ ਬੰਨ੍ਹਿਆ; ਮਾਮਲਾ ਦਰਜ

ਚੋਰੀ ਦੇ ਸ਼ੱਕ ‘ਚ ਨੌਜਵਾਨ ਨਾਲ ਸ਼ਰਮਨਾਕ ਕਾਰਾ, ਵਾਲ ਕੱਟ ਕੇ ‘ਮੈਂ ਚੋਰ ਹਾਂ’ ਦਾ ਪੋਸਟਰ ਪਾਇਆ ਤੇ ਖੰਭੇ ਨਾਲ ਬੰਨ੍ਹਿਆ; ਮਾਮਲਾ ਦਰਜ

ਇਸ ਪੂਰੀ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ ਹੈ।

ਲੁਧਿਆਣਾ

ਬਿਊਰੋ ਰਿਪੋਰਟ

ਲੁਧਿਆਣਾ ਦੇ ਜੋਧੇਵਾਲ ਇਲਾਕੇ ਤੋਂ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਥੇ ਕੁਝ ਨੌਜਵਾਨਾਂ ਨੇ ਚੋਰੀ ਦੇ ਸ਼ੱਕ ਵਿੱਚ ਇੱਕ ਨੌਜਵਾਨ ਨੂੰ ਬੰਧਕ ਬਣਾ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਬੇਇੱਜ਼ਤ ਕਰਨ ਲਈ ਅਣਮਨੁੱਖੀ ਸਲੂਕ ਕੀਤਾ। ਇਸ ਪੂਰੀ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਜੋਧੇਵਾਲ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਇੱਕ ਵਿਅਕਤੀ ‘ਤੇ ਚੋਰੀ ਦਾ ਸ਼ੱਕ ਜਤਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਕਾਨੂੰਨ ਆਪਣੇ ਹੱਥ ਵਿੱਚ ਲੈਂਦੇ ਹੋਏ ਉਸ ਨੂੰ ਬੰਧਕ ਬਣਾ ਲਿਆ ਅਤੇ ਉਸ ਦੇ ਵਾਲ ਕੱਟ ਦਿੱਤੇ। ਇੰਨਾ ਹੀ ਨਹੀਂ, ਉਸ ਦੇ ਗਲ ਵਿੱਚ ‘ਮੈਂ ਚੋਰ ਹਾਂ’ ਲਿਖਿਆ ਇੱਕ ਪੋਸਟਰ ਵੀ ਪਾ ਦਿੱਤਾ ਗਿਆ ਅਤੇ ਉਸ ਨੂੰ ਬਾਜ਼ਾਰ ਵਿੱਚ ਘੁਮਾਇਆ ਗਿਆ। ਇਸ ਅਪਮਾਨਜਨਕ ਹਰਕਤ ਤੋਂ ਬਾਅਦ ਨੌਜਵਾਨ ਨੂੰ ਇੱਕ ਬੈਂਕ ਦੇ ਨੇੜੇ ਲੱਗੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਦਿੱਤਾ ਗਿਆ।

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਅਤੇ ਪੁਲਿਸ ਨੂੰ ਸੂਚਨਾ ਮਿਲਣ ਮਗਰੋਂ ਸਥਾਨਕ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ, ਨੌਜਵਾਨ ਨੂੰ ਬੰਧਕ ਬਣਾਉਣ ਅਤੇ ਉਸ ਨਾਲ ਅਣਮਨੁੱਖੀ ਵਿਵਹਾਰ ਕਰਨ ਦੇ ਦੋਸ਼ ਹੇਠ ਪੁਲਿਸ ਨੇ ਸਬੰਧਤ ਮੁਲਜ਼ਮਾਂ ਖ਼ਿਲਾਫ਼ ਐਫਆਈਆਰ (FIR) ਦਰਜ ਕਰ ਲਈ ਹੈ। ਪੁਲਿਸ ਵੱਲੋਂ ਵਾਇਰਲ ਵੀਡੀਓ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *