ਚੰਨੀ ਧੜੇ ਨਾਲ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਨੇ ਦਿੱਤਾ ਭਰੋਸਾ, ਕਿਹਾ- ਹਾਈਕਮਾਨ ਅੱਗੇ ਰੱਖਾਂਗਾ ਸਾਰੇ ਮੁੱਦੇ

ਚੰਨੀ ਧੜੇ ਨਾਲ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਨੇ ਦਿੱਤਾ ਭਰੋਸਾ, ਕਿਹਾ- ਹਾਈਕਮਾਨ ਅੱਗੇ ਰੱਖਾਂਗਾ ਸਾਰੇ ਮੁੱਦੇ

ਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ ਅਤੇ ਹਰ ਕਿਸੇ ਨੇ ਆਪਣੇ ਮੁੱਦੇ ਅਤੇ ਸੁਝਾਅ ਸਾਂਝੇ ਕੀਤੇ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਚੰਨੀ ਧੜੇ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਮੀਟਿੰਗ ਕਰਨ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ ਅਤੇ ਹਰ ਕਿਸੇ ਨੇ ਆਪਣੇ ਮੁੱਦੇ ਅਤੇ ਸੁਝਾਅ ਸਾਂਝੇ ਕੀਤੇ।

ਬਘੇਲ ਨੇ ਕਿਹਾ ਕਿ ਮੀਟਿੰਗ ਵਿੱਚ ਮੌਜੂਦ ਸਾਰੇ ਆਗੂ ਕਾਂਗਰਸ ਹਾਈਕਮਾਨ ਦੇ ਫ਼ੈਸਲਿਆਂ ਪ੍ਰਤੀ ਪੂਰਾ ਸਤਿਕਾਰ ਰੱਖਦੇ ਹਨ। ਉਨ੍ਹਾਂ ਦੱਸਿਆ ਕਿ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਹੋਈ ਹੈ ਅਤੇ ਸਾਰੇ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਪ੍ਰਗਟ ਕੀਤੀਆਂ ਚਿੰਤਾਵਾਂ ਅਤੇ ਸੁਝਾਵ ਹਾਈਕਮਾਨ ਤੱਕ ਜ਼ਰੂਰ ਪਹੁੰਚਾਏ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਵੀ ਆਗੂ ਨੂੰ ਕਿਸੇ ਸੀਨੀਅਰ ਨੇਤਾ ਦੇ ਪ੍ਰਭਾਵ ਹੇਠ ਮਹਿਸੂਸ ਕਰਨ ਦੀ ਲੋੜ ਨਹੀਂ ਹੈ ਅਤੇ ਟਿਕਟਾਂ ਦਾ ਫ਼ੈਸਲਾ ਸਿਰਫ਼ ਉਮੀਦਵਾਰ ਦੀ ਜਿੱਤਣ ਦੀ ਸਮਰੱਥਾ ਦੇ ਆਧਾਰ ‘ਤੇ ਹੀ ਕੀਤਾ ਜਾਵੇਗਾ।

ਭੂਪੇਸ਼ ਬਘੇਲ ਨੇ ਕਿਹਾ ਕਿ ਕੁਝ ਆਗੂਆਂ ਨੇ ਵੱਖਰੇ ਤੌਰ ‘ਤੇ ਵੀ ਆਪਣੇ ਵਿਚਾਰ ਅਤੇ ਚਿੰਤਾਵਾਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਦੀ ਜਾਣਕਾਰੀ ਉਹ ਪਾਰਟੀ ਹਾਈਕਮਾਨ ਨੂੰ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਨਹੀਂ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਉਣ ਦੀਆਂ ਚੱਲ ਰਹੀਆਂ ਚਰਚਾਵਾਂ ਬਾਰੇ ਪੁੱਛੇ ਸਵਾਲ ‘ਤੇ ਬਘੇਲ ਨੇ ਸਪੱਸ਼ਟ ਕੀਤਾ ਕਿ ਮੀਟਿੰਗ ਦੌਰਾਨ ਇਸ ਵਿਸ਼ੇ ‘ਤੇ ਕੋਈ ਗੱਲਬਾਤ ਨਹੀਂ ਹੋਈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *