ਜਗਰਾਓਂ ‘ਚ ‘ਆਪ’ ਵਿਧਾਇਕਾ ਦੇ ਪਤੀ ਦਾ ਨਾਮਜ਼ਦਗੀ ਪੱਤਰ ਖਾਰਜ, ਰਾਖਵੇਂ ਵਾਰਡ ਕਰਕੇ ਹੋਈ ਕਾਰਵਾਈ
ਤੀ ਸੁਖਵਿੰਦਰ ਸਿੰਘ ਬਿੱਲਾ ਦਾ ਨਾਮਜ਼ਦਗੀ ਪੱਤਰ ਚੋਣ ਅਧਿਕਾਰੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਜਗਰਾਓਂ
ਬਿਊਰੋ ਰਿਪੋਰਟ
ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਲਈ ਇੱਕ ਵੱਡਾ ਸਿਆਸੀ ਝਟਕਾ ਸਾਹਮਣੇ ਆਇਆ ਹੈ। ਉਨ੍ਹਾਂ ਦੇ ਪਤੀ ਸੁਖਵਿੰਦਰ ਸਿੰਘ ਬਿੱਲਾ ਦਾ ਨਾਮਜ਼ਦਗੀ ਪੱਤਰ ਚੋਣ ਅਧਿਕਾਰੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਬਿੱਲਾ ਨੇ ਜਗਰਾਓਂ ਨਗਰ ਕੌਂਸਲ ਦੇ ਵਾਰਡ ਨੰਬਰ-1 ਤੋਂ ਕੌਂਸਲਰ ਦੀ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਫਾਰਮ ਭਰਿਆ ਸੀ। ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਚੋਣ ਅਧਿਕਾਰੀਆਂ ਨੂੰ ਪਤਾ ਲੱਗਿਆ ਕਿ ਵਾਰਡ ਨੰਬਰ-1 ਮਹਿਲਾ ਉਮੀਦਵਾਰਾਂ ਲਈ ਰਾਖਵਾਂ ਹੈ।
ਇਸ ਤੋਂ ਬਾਅਦ ਚੋਣ ਅਧਿਕਾਰੀਆਂ ਨੇ ਚੋਣ ਨਿਯਮਾਂ ਅਨੁਸਾਰ ਕਾਰਵਾਈ ਕਰਦਿਆਂ ਸੁਖਵਿੰਦਰ ਸਿੰਘ ਬਿੱਲਾ ਦੀ ਨਾਮਜ਼ਦਗੀ ਰੱਦ ਕਰ ਦਿੱਤੀ। ਅਧਿਕਾਰੀਆਂ ਮੁਤਾਬਕ ਰਾਖਵੇਂ ਵਾਰਡ ਵਿੱਚ ਕੇਵਲ ਸੰਬੰਧਿਤ ਵਰਗ ਦੇ ਉਮੀਦਵਾਰ ਹੀ ਚੋਣ ਲੜ ਸਕਦੇ ਹਨ, ਇਸ ਲਈ ਇਹ ਫੈਸਲਾ ਨਿਯਮਾਂ ਦੇ ਤਹਿਤ ਲਿਆ ਗਿਆ ਹੈ।
ਨਗਰ ਕੌਂਸਲ ਚੋਣਾਂ ਦੇ ਮਾਹੌਲ ਵਿਚ ਇਸ ਘਟਨਾ ਨੂੰ ਆਮ ਆਦਮੀ ਪਾਰਟੀ ਲਈ ਇੱਕ ਅਹਿਮ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਵਿਰੋਧੀ ਪਾਰਟੀਆਂ ਵੀ ਇਸ ਮਸਲੇ ‘ਤੇ ਨਿਸ਼ਾਨੇ ਸਾਧ ਰਹੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
