ਤੇਜਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਨੂੰ ਫਰੀਦਕੋਟ ਪੁਲਿਸ ਵੱਲੋ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਕੀਤਾ ਕਾਬੂ
0 ਗਿਰੋਹ ਵਿੱਚ ਸ਼ਾਮਿਲ 05 ਦੋਸ਼ੀ ਤੇਜਧਾਰ ਹਥਿਆਰਾ ਸਮੇਤ ਕਾਬੂ

ਫਰੀਦਕੋਟ
ਬਿਊਰੋ ਰਿਪੋਰਟ
ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਕੜੀ ਤਹਿਤ ਸ਼੍ਰੀ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸ਼੍ਰੀ ਸੰਜੀਵ ਕੁਮਾਰ ਡੀ.ਐਸ.ਪੀ (ਸਬ ਡਵੀਜਨ) ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋ ਤੇਜਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਿਲ 05 ਮੈਬਰਾ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਸ਼ਾਮਿਲ ਪਵਨ ਕੁਮਾਰ ਉਰਫ ਲੰਗੂ, ਕਰਨ, ਰਵੀ, ਜਸਵੰਤ ਸਿੰਘ ਅਤੇ ਹੈਪੀ ਵਜੋ ਹੋਈ ਹੈ, ਜੋ ਕਿ ਸਾਰੇ ਦੋਸ਼ੀ ਕੋਟਕਪੂਰਾ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਦੋਸ਼ੀਆ ਪਾਸੋ 01 ਲੋਹੇ ਦੀ ਪਾਈਪ, 01 ਕ੍ਰਿਪਾਨ, 02 ਕਾਪੇ ਅਤੇ 01 ਖੰਡਾ ਬਰਾਮਦ ਕੀਤਾ ਗਿਆ ਹੈ।
ਕਾਰਵਾਈ ਦੇ ਵੇਰਵਿਆ ਮੁਤਾਬਿਕ ਮਿਤੀ 21 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਏਰੀਆ ਵਿੱਚ ਮੌਜੂਦ ਸੀ ਤਾ ਉਹਨਾ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਵਿਅਕਤੀ ਜੁਰਮ ਕਰਨ ਦੇ ਆਦੀ ਹਨ ਅਤੇ ਜੋ ਸੜਕ ਪਰ ਜਾਂਦੇ ਰਾਹਗੀਰਾਂ ਪਾਸੋ ਪੈਸੇ, ਮੋਬਾਇਲ ਫੋਨ ਅਤੇ ਮੋਟਰਸਾਈਕਲਾ ਦੀ ਲੁੱਟ-ਖੋਹਾਂ ਦੀਆ ਵਾਰਦਾਤਾ ਕਰਦੇ ਹਨ ਅਤੇ ਜੋ ਜੈਤੋ ਰੋਡ ਬਾਈਪਾਸ ਲਿੰਕ ਰੋਡ, ਕੋਟਕਪੂਰਾ ਪਾਸ ਲੁਕ ਛਿਪ ਕੇ ਮਾਰੂ ਹਥਿਆਰਾਂ ਨਾਲ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ।
ਜਿਸ ਤੇ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਜਿਹਨਾ ਪਾਸੋ ਪੁਲਿਸ ਪਾਰਟੀ ਵੱਲੋਂ ਦੋਸ਼ੀਆ ਪਾਸੋ ਮੌਕੇ ਪਰ 01 ਲੋਹੇ ਦੀ ਪਾਈਪ, 01 ਕ੍ਰਿਪਾਨ, 02 ਕਾਪੇ ਅਤੇ 01 ਖੰਡਾ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 79 ਮਿਤੀ 21.04.2026 ਅਧੀਨ ਧਾਰਾ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਹਨਾ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਗ੍ਰਿਫਤਾਰ ਦੋਸ਼ੀਆ ਖਿਲਾਫ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 11 ਮੁਕੱਦਮੇ ਦਰਜ ਰਜਿਸਟਰ ਹਨ।
ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ।
ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰਦੇ ਹੋਏ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾ ਦੀ ਸੁਰੱਖਿਆ ਸਭ ਤੋ ਵੱਡੀ ਪ੍ਰਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਦਮ ਚੁੱਕਦੀ ਰਹੇਗੀ।
