ਪਟਿਆਲਾ ਅਦਾਲਤ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਪੰਜ ਨੂੰ ਸੰਮਨ, 20 ਜੁਲਾਈ ਨੂੰ ਤਲਬ

ਪਟਿਆਲਾ ਅਦਾਲਤ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਪੰਜ ਨੂੰ ਸੰਮਨ, 20 ਜੁਲਾਈ ਨੂੰ ਤਲਬ

ਇਸ ਤੋਂ ਪਹਿਲਾਂ ਅਦਾਲਤ ਵੱਲੋਂ 15 ਜੂਨ ਨੂੰ ਵੀ ਸੰਮਨ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।

ਪਟਿਆਲਾ

ਬਿਊਰੋ ਰਿਪੋਰਟ

 ਸਾਬਕਾ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਸ਼ਵੇਤਾ ਜਿੰਦਲ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪਟਿਆਲਾ ਦੀ ਅਦਾਲਤ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਣੇ ਪੰਜ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਡਾ. ਬਲਬੀਰ ਸਿੰਘ, ਉਨ੍ਹਾਂ ਦੇ ਪੁੱਤਰ ਰਾਹੁਲ ਸੈਣੀ, ਦਫ਼ਤਰ ਇੰਚਾਰਜ ਜਸਬੀਰ ਗਾਂਧੀ, ਵਾਰਡ ਨੰਬਰ 14 ਦੇ ਕੌਂਸਲਰ ਗੁਰਕਿਰਪਾਲ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੂੰ 20 ਜੁਲਾਈ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਪਹਿਲਾਂ ਅਦਾਲਤ ਵੱਲੋਂ 15 ਜੂਨ ਨੂੰ ਵੀ ਸੰਮਨ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।

ਇਸ ਦੌਰਾਨ ਐਤਵਾਰ ਨੂੰ ਸ਼ਹਿਰ ਵਿੱਚ ਇੱਕ ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਸਿਆਸੀ ਮੰਤਵ ਨਾਲ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵੀ ਅਦਾਲਤ ਵਿੱਚ ਵਕੀਲ ਪੇਸ਼ ਹੋਣਗੇ ਅਤੇ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *