BSP ਦੇ ਜਿਲ੍ਹਾ ਪ੍ਰਧਾਨ ਨੇ ਸਾਥੀਆਂ ਸਮੇਤ ਗਿਆਨੀ ਹਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਕਬੂਲੀ,
ਫਰੀਦਕੋਟ ਹਲਕੇ ਦੇ ਕਰੀਬ 40 ਪਰਿਵਾਰ ਵੀ ਹੋਏ ਪੁਨਰ ਸੁਰਜੀਤ ਅਕਾਲੀ ਦਲ ਵਿਚ ਸ਼ਾਮਲ
ਸੁਖਜਿੰਦਰ ਸਹੋਤਾ,
ਫਰੀਦਕੋਟ 16 ਅਕਤੂਬਰ 2025:
ਫਰੀਦਕੋਟ ਜਿਲ੍ਹੇ ਦੇ ਹਲਕਾ ਕੋਟਕਪੂਰਾ ਅਤੇ ਹਲਕਾ ਫਰੀਦਕੋਟ ਵਿਚ ਪੁਨਰ ਸੁਰਜੀਤ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ ਅਤੇ ਬਨੀ ਬਰਾੜ ਦੇ ਉਪਰਾਲੇ ਸਦਕਾ ਸਰਕਲ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਪਾਰਟੀ ਦਾ ਪੱਲਾ ਫੜ੍ਹਿਆ ਅਤੇ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਖ਼ਾਲਸਾ ਦੀ ਅਗਵਾਈ ਕਬੂਲੀ।

ਇਸ ਮੌਕੇ ਗੱਲਬਾਤ ਕਰਦਿਆ ਪਾਰਟੀ ਪ੍ਰਧਾਨ ਹਰਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਲੋਕ ਆਪ ਮੁਹਾਰੇ ਹੀ ਪੁਨਰ ਸੁਰਜੀਤ ਅਕਾਲੀ ਦਲ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਦੇ ਦਿਲ ਵਿਚ ਪੰਥ ਪ੍ਰਤੀ ਦਰਦ ਹੈ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਕਾਲੀ ਦਲ ਦੀ ਮਜ਼ਬੂਤੀ ਬਹੁਤ ਜਰੂਰੀ ਹੈ।
ਉਹਨਾਂ ਕਿਹਾ ਪੁਨਰ ਸੁਰਜੀਤ ਅਕਾਲੀ ਦਲ ਵਿਚ ਅੱਜ ਜਿਥੇ ਹਲਕਾ ਫਰੀਦਕੋਟ ਦੇ ਕ੍ਰੀੱਬ 40 ਪਰਿਵਾਰਾਂ ਨੇ ਪਾਰਟੀ ਵਿਚ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਹੈ ਉਥੇ ਹੀ ਹਲਕਾ ਕੋਟਕਪੂਰਾ ਤੋਂ BSP ਦੇ ਜਿਲ੍ਹੇ ਪ੍ਰਧਾਨ ਗੁਰਜੰਟ ਸਿੰਘ, ਹਲਕਾ ਕੋਟਕਪੂਰਾ ਦੇ ਪ੍ਰਧਾਨ ਵੀਰ ਸਿੰਘ, ਹਲਕਾ ਫਰੀਦਕੋਟ ਦੇ ਪ੍ਰਧਾਨ ਸੇਵਕ ਸਿੰਘ ਅਤੇ ਜ਼ਿਲ੍ਹਾ ਪ੍ਰਭਾਰੀ ਬਾਬਾ ਫੂਲਾ ਸਿੰਘ ਨੇ ਪਾਰਟੀ ਵਿਚ ਸ਼ਮੂਲੀਅਤ ਕਰ ਕੇ ਪਾਰਟੀ ਨੂੰ ਜਿਲ੍ਹੇ ਅੰਦਰ ਮਜ਼ਬੂਤੀ ਦਿੱਤੀ ਹੈ।
BSP ਦੇ ਜਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਨੂੰ ਪਾਰਟੀ ਵਿਚ ਸ਼ਾਮਲ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਖ਼ਾਲਸਾ
ਉਹਨਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਹੀ ਪਰਿਵਾਰਾਂ ਅਤੇ ਆਗੂਆਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸੰਗਤਾਂ ਵਲੋਂ ਸਿਰੋਪਾਓ ਦੇ ਕੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਫਰੀਦਕੋਟ ਪਹੁੰਚਣ ਤੇ ਸਨਮਾਨ ਕੀਤਾ ਗਿਆ।

