ਪੁਲਿਸ ਦੀਆ 67 ਤੋ ਵੱਧ ਪੁਲਿਸ ਟੀਮਾਂ ਵੱਲੋ ਇੱਕੋ ਸਮੇਂ ਅਪਰਾਧਿਕ ਅਨਸਰਾ ਅਤੇ ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਨੂੰ ਪਨਾਹ ਜਾਂ ਲੋਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਅਕਤੀਆਂ ਦੇ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ

ਸੁਖਜਿੰਦਰ ਸਹੋਤਾ,

ਫਰੀਦਕੋਟ 09 ਫਰਵਰੀ 2026:
ਡੀ.ਜੀ.ਪੀ ਪੰਜਾਬ ਦੇ ਹੁਕਮਾਂ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਫਰੀਦਕੋਟ ਪੁਲਿਸ ਵਲੋਂ ਅੱਜ ਫਰੀਦਕੋਟ ਜਿਲ੍ਹੇ ਅੰਦਰ “ਆਪਰੇਸ਼ਨ ਪ੍ਰਹਾਰ-2” ਦੀ ਸੁਰੂਆਤ ਕੀਤੀ ਗਈ। ਜਿਸ ਦੀ ਸੁਪਰਵੀਜਨ ਸ਼੍ਰੀ ਨਵੀਨ ਸੈਣੀ ਆਈ.ਪੀ.ਐਸ ਡੀ.ਆਈ.ਡੀ ਕ੍ਰਾਈਮ ਵੱਲੋ ਕੀਤੀ ਗਈ। ਇਸ ਦੌਰਾਨ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਉਹਨਾ ਨਾਲ ਮੌਜੂਦ ਰਹੇ।
ਜਿਸ ਦੌਰਾਨ ਸੰਗਠਿਤ ਅਪਰਾਧ ਦੇ ਖ਼ਿਲਾਫ਼ ਜਿਲ੍ਹੇ ਅੰਦਰ ਅੱਜ ਸਵੇਰੇ ਤੋ ਇੱਕ ਸੁਚੱਜੀ ਯੋਜਨਾ ਅਧੀਨ ਵੱਡੇ ਪੱਧਰ ਦੀ ਕਾਰਵਾਈ ਕਰਦਿਆਂ ਜਿਲ੍ਹੇ ਅੰਦਰ ਸਰਗਰਮ ਸੰਗਠਿਤ ਅਪਰਾਧਕ ਨੈੱਟਵਰਕਾਂ ਨੂੰ ਤੋੜਨ ਲਈ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਪੂਰੀ ਤਰ੍ਹਾਂ ਸਹਿ-ਸੰਯੋਜਿਤ ਅਤੇ ਯੋਜਨਾਬੱਧ ਸੀ, ਜਿਸ ਦਾ ਉਦੇਸ਼ ਅਪਰਾਧਕ ਗਿਰੋਹਾਂ ਦੇ ਜਾਲ ਨੂੰ ਤੋੜਨਾ, ਜਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਰਾਜ ਵਿੱਚ ਸ਼ਾਂਤੀ ਅਤੇ ਸਥਿਰਤਾ ਕਾਇਮ ਰੱਖਣਾ ਸੀ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਨਵੀਨ ਸੈਣੀ ਆਈ.ਪੀ.ਐਸ ਡੀ.ਆਈ.ਡੀ ਕ੍ਰਾਈਮ ਨੇ ਦੱਸਿਆ ਕਿ ਇਹ ਕਾਰਵਾਈ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਰਾਜ-ਪੱਧਰੀ ਮੁਹਿੰਮ ਦਾ ਹਿੱਸਾ ਹੈ, ਜੋ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ, ਸ਼੍ਰੀ ਗੌਰਵ ਯਾਦਵ, ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ ਹੈ।

ਉਹਨਾ ਦੱਸਿਆ ਕਿ ਫਰੀਦਕੋਟ ਪੁਲਿਸ ਦੇ ਸਾਰੇ ਯੂਨਿਟਾਂ ਤੋਂ ਬਣੀਆਂ 67 ਪੁਲਿਸ ਟੀਮਾਂ ਜਿਹਨਾ ਵਿੱਚ ਗਜਟਿਡ ਅਧਿਕਾਰੀਆ ਦੀ ਨਿਗਰਾਨੀ ਹੇਠ 500 ਦੇ ਕਰੀਬ ਪੁਲਿਸ ਕਰਮਚਾਰੀਆ ਵੱਲੋ ਇੱਕੋ ਸਮੇਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਨੂੰ ਪਨਾਹ ਜਾਂ ਲੋਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਅਕਤੀਆਂ ਦੇ ਠਿਕਾਣਿਆਂ ’ਤੇ ਨਿਸ਼ਾਨਾਬੱਧ ਛਾਪੇਮਾਰੀ ਕੀਤੀ ਜਾ ਰਹੀ ਹੈ।


ਉਹਨਾ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਹਾਰਡਕੋਰ ਅਪਰਾਧੀਆਂ, ਉਨ੍ਹਾਂ ਦੇ ਸਾਥੀਆਂ ਨੂੰ ਰਾਊਡ-ਅੱਪ ਕੀਤਾ ਜਾ ਰਿਹਾ ਹੈ, ਇਸਦੇ ਨਾਲ ਹੀ ਹੋਰਾਂ ਪਾਸੋ ਪੁੱਛਗਿੱਛ ਕਰਕੇ ਉਨ੍ਹਾਂ ਦੀਆਂ ਗਤਿਵਿਧੀਆਂ ਦੀ ਜਾਂਚ ਅਤੇ ਤਸਦੀਕ ਵੀ ਕੀਤੀ ਜਾ ਰਹੀ ਹੈ।

ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਇਸ ਸਬੰਧੀ ਕਿਹਾ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਖੁਫੀਆ ਜਾਣਕਾਰੀ ’ਤੇ ਆਧਾਰਿਤ ਹੈ ਅਤੇ ਇਸ ਦਾ ਮੁੱਖ ਮਕਸਦ ਸੰਗਠਿਤ ਅਪਰਾਧਕ ਗਿਰੋਹਾਂ ਦੀ ਕਾਰਜਸ਼ੀਲ ਢਾਂਚੇ ਨੂੰ ਤੋੜਨਾ ਹੈ। ਇਸ ਦੇ ਨਾਲ ਹੀ ਅਪਰਾਧਿਕ ਅਨਸਰਾ ਨੂੰ ਰਾਊਡ ਅੱਪ ਕਰਨ ਦੇ ਨਾਲ-ਨਾਲ ਜਿਲ੍ਹੇ ਅੰਦਰ ਮੌਜੂਦ ਹੋਟਲਾ, ਸਰਾਵਾ ਅਤੇ ਹੋਰ ਅਹਿਮ ਸਥਾਨਾ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।

ਉਹਨਾ ਦੁਹਰਾਇਆ ਕਿ ਫਰੀਦਕੋਟ ਪੁਲਿਸ ਜਿਲ੍ਹੇ ਵਿੱਚੋਂ ਅਪਰਾਧ ਨੂੰ ਮੁਕਾਉਣ ਅਤੇ ਨਿਵਾਸੀਆਂ ਨੂੰ ਸੁਰੱਖਿਅਤ, ਨਿਸ਼ਚਿੰਤ ਅਤੇ ਡਰ-ਰਹਿਤ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜਿਹੀਆਂ ਸਾਂਝੀਆਂ ਅਤੇ ਖੁਫੀਆ ਜਾਣਕਾਰੀ ’ਤੇ ਆਧਾਰਿਤ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਅਪਰਾਧਕ ਤੱਤਾਂ ਲਈ ਇਸ ਜ਼ਿਲ੍ਹੇ ਵਿੱਚ ਕੋਈ ਥਾਂ ਨਾ ਰਹੇ।

Leave a Reply

Your email address will not be published. Required fields are marked *