ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ, ਚੋਣ ਨਿਯਮਾਂ ਦੀ ਉਲੰਘਣਾ ਦੇ ਲੱਗੇ ਦੋਸ਼

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ, ਚੋਣ ਨਿਯਮਾਂ ਦੀ ਉਲੰਘਣਾ ਦੇ ਲੱਗੇ ਦੋਸ਼

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰ ਵੱਲੋਂ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ।

ਸ੍ਰੀ ਮੁਕਤਸਰ ਸਾਹਿਬ

ਬਿਊਰੋ ਰਿਪੋਰਟ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰ ਵੱਲੋਂ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ’ਤੇ ਦੋਸ਼ ਲਗਾਇਆ ਗਿਆ ਹੈ ਕਿ ਗਿੱਦੜਬਾਹਾ ਵਿੱਚ ਨਗਰ ਕੌਂਸਲ ਚੋਣਾਂ ਲਈ ਨਿਰਧਾਰਤ ਸਮਾਂ ਖਤਮ ਹੋਣ ਤੋਂ ਬਾਅਦ ਵੀ ਉਹ ਚੋਣ ਪ੍ਰਚਾਰ ਵਿੱਚ ਸ਼ਾਮਲ ਰਹੇ।

ਜਾਣਕਾਰੀ ਮੁਤਾਬਕ ਪ੍ਰਸ਼ਾਸਨ ਨੇ ਇਹ ਕਾਰਵਾਈ ਚੋਣ ਜ਼ਾਬਤੇ ਅਤੇ ਸ਼ਾਮ 5 ਵਜੇ ਤੋਂ ਬਾਅਦ ਪ੍ਰਚਾਰ ਬੰਦ ਕਰਨ ਸਬੰਧੀ ਨਿਯਮਾਂ ਦੀ ਉਲੰਘਣਾ ਦੇ ਆਧਾਰ ’ਤੇ ਕੀਤੀ ਹੈ। ਦੋਸ਼ ਹੈ ਕਿ ਨਿਰਧਾਰਤ ਸਮਾਂ ਸਮਾਪਤ ਹੋਣ ਦੇ ਬਾਵਜੂਦ ਰਾਜਾ ਵੜਿੰਗ ਗਿੱਦੜਬਾਹਾ ਖੇਤਰ ਵਿੱਚ ਚੋਣ ਗਤੀਵਿਧੀਆਂ ਨਾਲ ਜੁੜੇ ਰਹੇ।

ਇਸ ਮਾਮਲੇ ’ਤੇ ਕਾਂਗਰਸ ਪਾਰਟੀ ਵੱਲੋਂ ਵੱਖਰਾ ਪੱਖ ਰੱਖਿਆ ਗਿਆ ਹੈ। ਰਾਜਾ ਵੜਿੰਗ ਦੀ ਮੀਡੀਆ ਪੀਆਰ ਆਯੂਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਕੋਈ ਅਧਿਕਾਰਤ ਨੋਟਿਸ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਬਾਰੇ ਜਾਣਕਾਰੀ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਰਾਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਜਦੋਂ ਰਸਮੀ ਨੋਟਿਸ ਮਿਲੇਗਾ, ਉਸ ਤੋਂ ਬਾਅਦ ਹੀ ਪਾਰਟੀ ਆਪਣਾ ਪੱਖ ਸਪੱਸ਼ਟ ਕਰੇਗੀ।

ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਪੂਰੇ ਮਾਮਲੇ ਨਾਲ ਜੁੜੀਆਂ ਵੀਡੀਓ ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਸਾਬਤ ਹੁੰਦੀ ਹੈ ਤਾਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *