ਪੰਜਾਬ-ਚੰਡੀਗੜ੍ਹ ‘ਚ ਅੱਜ ਹੀਟ ਵੇਵ ਦਾ ਯੈਲੋ ਅਲਰਟ, ਭਲਕੇ ਮੀਂਹ ਦੀ ਸੰਭਾਵਨਾ; ਆਪਣੇ ਸ਼ਹਿਰ ਦਾ ਤਾਜ਼ਾ ਹਾਲ ਜਾਣੋ

ਪੰਜਾਬ-ਚੰਡੀਗੜ੍ਹ ‘ਚ ਅੱਜ ਹੀਟ ਵੇਵ ਦਾ ਯੈਲੋ ਅਲਰਟ, ਭਲਕੇ ਮੀਂਹ ਦੀ ਸੰਭਾਵਨਾ; ਆਪਣੇ ਸ਼ਹਿਰ ਦਾ ਤਾਜ਼ਾ ਹਾਲ ਜਾਣੋ

ਸ਼ੁੱਕਰਵਾਰ ਦੇ ਮੁਕਾਬਲੇ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ ਲਗਭਗ ਪੰਜ ਡਿਗਰੀ ਜ਼ਿਆਦਾ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਤਿੱਖੀ ਗਰਮੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਬਠਿੰਡਾ ਅਤੇ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦਕਿ ਚੰਡੀਗੜ੍ਹ ਵਿੱਚ 41.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ੁੱਕਰਵਾਰ ਦੇ ਮੁਕਾਬਲੇ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ ਲਗਭਗ ਪੰਜ ਡਿਗਰੀ ਜ਼ਿਆਦਾ ਹੈ।

ਹੀਟ ਵੇਵ ਲਈ ਯੈਲੋ ਅਲਰਟ ਜਾਰੀ

ਚੰਡੀਗੜ੍ਹ ਮੌਸਮ ਕੇਂਦਰ ਵੱਲੋਂ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਗਰਮ ਰਾਤ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, 26 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮੀਂਹ ਅਤੇ ਗਰਜ-ਚਮਕ ਨਾਲ ਤੂਫ਼ਾਨ ਆ ਸਕਦੇ ਹਨ।

ਅੱਜ ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਸਮੇਤ 10 ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ ਅਤੇ ਲੁਧਿਆਣਾ ਦੇ ਕੁਝ ਇਲਾਕਿਆਂ ਵਿੱਚ ਰਾਤ ਦਾ ਤਾਪਮਾਨ ਵੀ ਉੱਚਾ ਰਹਿ ਸਕਦਾ ਹੈ। ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।

7 ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ

ਪੰਜਾਬ ਵਿੱਚ ਗਰਮੀ ਦੀ ਲਹਿਰ ਸਪੱਸ਼ਟ ਤੌਰ ‘ਤੇ ਨਜ਼ਰ ਆ ਰਹੀ ਹੈ। ਅੰਕੜਿਆਂ ਮੁਤਾਬਕ 7 ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ 41.0 ਡਿਗਰੀ, ਅੰਮ੍ਰਿਤਸਰ 40.3 ਡਿਗਰੀ, ਲੁਧਿਆਣਾ 42.4 ਡਿਗਰੀ, ਪਟਿਆਲਾ 42.4 ਡਿਗਰੀ, ਬਠਿੰਡਾ 42.5 ਡਿਗਰੀ (ਹਵਾਈ ਅੱਡੇ ‘ਤੇ 44.3 ਡਿਗਰੀ), ਫਰੀਦਕੋਟ 44.3 ਡਿਗਰੀ ਅਤੇ ਰੂਪਨਗਰ (ਭਾਖੜਾ ਡੈਮ) ਵਿੱਚ 41.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਛੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਤੋਂ 40 ਡਿਗਰੀ ਦੇ ਵਿਚਕਾਰ ਰਿਹਾ। ਫਾਜ਼ਿਲਕਾ ਵਿੱਚ 39.9 ਡਿਗਰੀ, ਫਿਰੋਜ਼ਪੁਰ 39.2 ਡਿਗਰੀ, ਹੁਸ਼ਿਆਰਪੁਰ 38.4 ਡਿਗਰੀ, ਐਸਬੀਐਸ ਨਗਰ 39.6 ਡਿਗਰੀ, ਮੋਗਾ 39.4 ਡਿਗਰੀ ਅਤੇ ਪਠਾਨਕੋਟ 38.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਦੇ ਆਸ-ਪਾਸ ਜਾਂ ਇਸ ਤੋਂ ਘੱਟ ਰਿਹਾ। ਗੁਰਦਾਸਪੁਰ ਵਿੱਚ 38.0 ਡਿਗਰੀ, ਰੋਪੜ (ਰੂਪਨਗਰ ਮੁੱਖ ਦਫ਼ਤਰ) 39.0 ਡਿਗਰੀ, ਪਟਿਆਲਾ (ਏਡਬਲਯੂਐਸ) 39.9 ਡਿਗਰੀ ਅਤੇ ਚੰਡੀਗੜ੍ਹ ਹਵਾਈ ਅੱਡੇ ‘ਤੇ ਲਗਭਗ 40.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਹੋਰ ਕਈ ਥਾਵਾਂ ‘ਤੇ ਪਾਰਾ 37 ਤੋਂ 39 ਡਿਗਰੀ ਦੇ ਵਿਚਕਾਰ ਰਿਹਾ, ਜਦਕਿ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਦਰਜ ਨਹੀਂ ਕੀਤਾ ਗਿਆ।

Leave a Reply

Your email address will not be published. Required fields are marked *