ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਹੋਵੇਗਾ ਐਕਟਿਵ, 27-28 ਜੂਨ ਲਈ ਓਰੇਂਜ ਅਲਰਟ; ਭਾਰੀ ਮੀਂਹ ਨਾਲ ਤਾਪਮਾਨ 5 ਡਿਗਰੀ ਤੱਕ ਘਟੇਗਾ

ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਹੋਵੇਗਾ ਐਕਟਿਵ, 27-28 ਜੂਨ ਲਈ ਓਰੇਂਜ ਅਲਰਟ; ਭਾਰੀ ਮੀਂਹ ਨਾਲ ਤਾਪਮਾਨ 5 ਡਿਗਰੀ ਤੱਕ ਘਟੇਗਾ

27 ਅਤੇ 28 ਜੂਨ ਨੂੰ ਮਾਨਸੂਨ ਦੇ ਸਭ ਤੋਂ ਵੱਧ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਜਲਦ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ 27 ਅਤੇ 28 ਜੂਨ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਓਰੇਂਜ ਅਲਰਟ ਜਾਰੀ ਕੀਤਾ ਹੈ।

ਵਿਭਾਗ ਦੇ ਅਨੁਸਾਰ ਅਗਲੇ 24 ਤੋਂ 48 ਘੰਟਿਆਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋਣਗੀਆਂ। 26 ਜੂਨ ਨੂੰ ਕਈ ਇਲਾਕਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿਣ ਦਾ ਅਨੁਮਾਨ ਹੈ।

27 ਅਤੇ 28 ਜੂਨ ਨੂੰ ਮਾਨਸੂਨ ਦੇ ਸਭ ਤੋਂ ਵੱਧ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਹੈ।

29 ਜੂਨ ਤੋਂ 1 ਜੁਲਾਈ ਤੱਕ ਵੀ ਮੀਂਹ ਦਾ ਸਿਲਸਿਲਾ ਜਾਰੀ ਰਹਿਣ ਦੀ ਉਮੀਦ ਹੈ, ਹਾਲਾਂਕਿ ਇਸ ਦੀ ਤੀਬਰਤਾ ਪਹਿਲਾਂ ਨਾਲੋਂ ਕੁਝ ਘੱਟ ਰਹਿ ਸਕਦੀ ਹੈ। ਇਸ ਸਮੇਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ।

3 ਤੋਂ 5 ਡਿਗਰੀ ਤੱਕ ਘਟੇਗਾ ਪਾਰਾ

ਮੌਸਮ ਵਿਭਾਗ ਮੁਤਾਬਕ ਇਸ ਸਮੇਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਮੀਂਹ ਦੀ ਸਰਗਰਮੀ ਵਧਣ ਨਾਲ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੌਸਮ ਸੁਹਾਵਣਾ ਹੋ ਜਾਵੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਬਾਰਿਸ਼ ਝੋਨੇ ਦੀ ਬਿਜਾਈ ਕਰ ਰਹੇ ਕਿਸਾਨਾਂ ਲਈ ਵੀ ਕਾਫ਼ੀ ਲਾਭਦਾਇਕ ਸਾਬਤ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *