ਪੰਜਾਬ ‘ਚ ਅੱਜ ਭਾਰੀ ਮੀਂਹ ਦੀ ਚੇਤਾਵਨੀ: 4 ਜ਼ਿਲ੍ਹਿਆਂ ਲਈ ਆਰੇਂਜ ਤੇ 9 ਲਈ ਯੈਲੋ ਅਲਰਟ, ਅਗਲੇ ਤਿੰਨ ਦਿਨ ਵੀ ਮੌਸਮ ਰਹੇਗਾ ਖਰਾਬ

ਪੰਜਾਬ ‘ਚ ਅੱਜ ਭਾਰੀ ਮੀਂਹ ਦੀ ਚੇਤਾਵਨੀ: 4 ਜ਼ਿਲ੍ਹਿਆਂ ਲਈ ਆਰੇਂਜ ਤੇ 9 ਲਈ ਯੈਲੋ ਅਲਰਟ, ਅਗਲੇ ਤਿੰਨ ਦਿਨ ਵੀ ਮੌਸਮ ਰਹੇਗਾ ਖਰਾਬ

ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦੇ ਹੋਏ 4 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਲੋਕਾਂ ਨੂੰ ਗਰਜ-ਚਮਕ ਅਤੇ ਬਿਜਲੀ ਡਿੱਗਣ ਦੌਰਾਨ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

 ਪੰਜਾਬ ਵਿੱਚ ਮਾਨਸੂਨ ਨੇ ਮੁੜ ਰਫ਼ਤਾਰ ਫੜ ਲਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦੇ ਹੋਏ 4 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਲੋਕਾਂ ਨੂੰ ਗਰਜ-ਚਮਕ ਅਤੇ ਬਿਜਲੀ ਡਿੱਗਣ ਦੌਰਾਨ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

29 ਜੁਲਾਈ ਨੂੰ ਵੀ ਰਹੇਗਾ ਮੀਂਹ ਦਾ ਜ਼ੋਰ

ਮੌਸਮ ਵਿਭਾਗ ਅਨੁਸਾਰ 29 ਜੁਲਾਈ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ, ਜਿਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਰਹੇਗਾ। ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੁਹਾਲੀ ਵਿੱਚ ਯੈਲੋ ਅਲਰਟ ਰਹੇਗਾ। ਹੋਰ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

30 ਜੁਲਾਈ ਨੂੰ ਕੁਝ ਰਾਹਤ ਦੇ ਆਸਾਰ

30 ਜੁਲਾਈ ਨੂੰ ਮੀਂਹ ਦੀ ਤੀਬਰਤਾ ਵਿੱਚ ਕੁਝ ਕਮੀ ਆ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਰਹੇਗਾ। ਹਾਲਾਂਕਿ ਬਾਕੀ ਜ਼ਿਲ੍ਹਿਆਂ ਲਈ ਕੋਈ ਅਲਰਟ ਨਹੀਂ ਹੈ, ਪਰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ।

31 ਜੁਲਾਈ ਨੂੰ ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ

31 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਉਮੀਦ ਹੈ।

ਤਾਪਮਾਨ ਵਿੱਚ ਹਲਕਾ ਵਾਧਾ

ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਕਰੀਬ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਵੱਧੋ-ਵੱਧ ਤਾਪਮਾਨ ਫਰੀਦਕੋਟ ਵਿੱਚ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *