ਪੰਜਾਬ ‘ਚ ਅੱਜ ਮੀਂਹ ਅਤੇ ਤੇਜ਼ ਹਨੇਰੀ ਦਾ ਅਲਰਟ, ਕਈ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਬਾਵਜੂਦ ਇਹ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਰਿਹਾ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਹਨੇਰੀ-ਤੂਫ਼ਾਨ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਹਵਾ ਦੀ ਰਫ਼ਤਾਰ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ।
ਇਸ ਤੋਂ ਇਲਾਵਾ ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਇਲਾਕਿਆਂ ਵਿੱਚ ਵੀ ਬੱਦਲ ਗਰਜਣ, ਬਿਜਲੀ ਚਮਕਣ ਅਤੇ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ।
ਬਾਰਿਸ਼ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।
ਇਸੇ ਤਰ੍ਹਾਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਕਿੰਨਾ ਰਿਹਾ ਤਾਪਮਾਨ?
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਬਾਵਜੂਦ ਇਹ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਵਿੱਚ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 42.0 ਡਿਗਰੀ, ਅੰਮ੍ਰਿਤਸਰ ਦਾ 43.2 ਡਿਗਰੀ, ਲੁਧਿਆਣਾ ਦਾ 43.6 ਡਿਗਰੀ, ਪਟਿਆਲਾ ਦਾ 43.6 ਡਿਗਰੀ, ਪਠਾਨਕੋਟ ਦਾ 42.0 ਡਿਗਰੀ, ਬਠਿੰਡਾ ਦਾ 44.2 ਡਿਗਰੀ, ਗੁਰਦਾਸਪੁਰ ਦਾ 41.2 ਡਿਗਰੀ ਅਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 42.8 ਡਿਗਰੀ, ਫਿਰੋਜ਼ਪੁਰ ਦਾ 43.3 ਡਿਗਰੀ, ਹੁਸ਼ਿਆਰਪੁਰ ਦਾ 40.8 ਡਿਗਰੀ, ਮੁਹਾਲੀ ਦਾ 40.9 ਡਿਗਰੀ, ਰੋਪੜ ਦਾ 40.7 ਡਿਗਰੀ ਅਤੇ ਭਾਖੜਾ ਡੈਮ (ਰੂਪਨਗਰ) ਦਾ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
