ਪੰਜਾਬ ‘ਚ ਅੱਜ ਮੀਂਹ ਦਾ ਆਰੇਂਜ ਤੇ ਯੈਲੋ ਅਲਰਟ, ਅਗਲੇ 3 ਦਿਨ ਵੀ ਮੌਸਮ ਰਹੇਗਾ ਖਰਾਬ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ, ਬੱਦਲ ਗਰਜਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਵਿੱਚ ਅੱਜ ਮੌਸਮ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਸੂਬੇ ਦੇ 4 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ 6 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ, ਬੱਦਲ ਗਰਜਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੇਸ਼ਗੋਈ ਕੀਤੀ ਗਈ ਹੈ।
ਅਗਲੇ 3 ਦਿਨਾਂ ਦਾ ਮੌਸਮ
2 ਅਗਸਤ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ, ਬੱਦਲ ਗਰਜਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
3 ਅਗਸਤ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਯੈਲੋ ਅਲਰਟ ਲਾਗੂ ਰਹੇਗਾ। ਇਨ੍ਹਾਂ ਖੇਤਰਾਂ ਵਿੱਚ ਭਾਰੀ ਮੀਂਹ ਦੇ ਨਾਲ ਬੱਦਲ ਗਰਜਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
4 ਅਗਸਤ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਵੀ ਯੈਲੋ ਅਲਰਟ ਜਾਰੀ ਰਹੇਗਾ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ, ਬੱਦਲ ਗਰਜਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਹਲਕਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਹੀ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ‘ਤੇ 37.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
