ਪੰਜਾਬ ‘ਚ ਗਰਮੀ ਦਾ ਕਹਿਰ ਵਧਿਆ, 5 ਜ਼ਿਲ੍ਹਿਆਂ ਲਈ ਅੱਜ ਲੂ ਦਾ ਅਲਰਟ; ਅਗਲੇ 3 ਦਿਨ ਚੱਲਣਗੀਆਂ ਤਪਦੀਆਂ ਹਵਾਵਾਂ

ਪੰਜਾਬ ‘ਚ ਗਰਮੀ ਦਾ ਕਹਿਰ ਵਧਿਆ, 5 ਜ਼ਿਲ੍ਹਿਆਂ ਲਈ ਅੱਜ ਲੂ ਦਾ ਅਲਰਟ; ਅਗਲੇ 3 ਦਿਨ ਚੱਲਣਗੀਆਂ ਤਪਦੀਆਂ ਹਵਾਵਾਂ

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅੱਜ ਪੰਜਾਬ ਭਰ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ 5 ਜ਼ਿਲ੍ਹਿਆਂ ਲਈ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਅੱਜ ਲੋਕਾਂ ਨੂੰ ਤਪਦੀਆਂ ਹਵਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅੱਜ ਪੰਜਾਬ ਭਰ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

19 ਮਈ ਨੂੰ ਗਰਮੀ ਦਾ ਅਸਰ ਹੋਰ ਵਧੇਗਾ। ਮੌਸਮ ਵਿਭਾਗ ਨੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਦੁਪਹਿਰ ਸਮੇਂ ਗਰਮ ਹਵਾਵਾਂ ਤੇਜ਼ ਹੋ ਸਕਦੀਆਂ ਹਨ।

ਉੱਥੇ ਹੀ 20 ਅਤੇ 21 ਮਈ ਨੂੰ ਪੂਰੇ ਪੰਜਾਬ ਵਿੱਚ ਲੂ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਪਾਣੀ ਵੱਧ ਪੀਣ ਦੀ ਸਲਾਹ ਦਿੱਤੀ ਗਈ ਹੈ।

ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਤਾਪਮਾਨ ਆਮ ਦੇ ਨੇੜੇ ਹੀ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਏਅਰਪੋਰਟ ‘ਤੇ ਇਹ 40.0 ਡਿਗਰੀ ਰਿਹਾ। ਅੰਮ੍ਰਿਤਸਰ ਵਿੱਚ 39.9 ਡਿਗਰੀ, ਲੁਧਿਆਣਾ ਵਿੱਚ 41.6 ਡਿਗਰੀ, ਪਟਿਆਲਾ ਵਿੱਚ 42.0 ਡਿਗਰੀ ਅਤੇ ਪਠਾਨਕੋਟ ਵਿੱਚ 40.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਫਰੀਦਕੋਟ ਦਾ ਵੱਧੋ-ਵੱਧ ਤਾਪਮਾਨ 41.9 ਡਿਗਰੀ, ਅਬੋਹਰ ਦਾ 39.5 ਡਿਗਰੀ, ਮੁਹਾਲੀ ਦਾ 38.9 ਡਿਗਰੀ, ਪਠਾਨਕੋਟ ਦਾ 39.5 ਡਿਗਰੀ ਅਤੇ ਭਾਖੜਾ ਡੈਮ ਇਲਾਕੇ ਦਾ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *