ਪੰਜਾਬ ‘ਚ ਗਰਮੀ ਦਾ ਪ੍ਰਕੋਪ ਜਾਰੀ, 9 ਜ਼ਿਲ੍ਹਿਆਂ ਲਈ ਲੂ ਦਾ ਅਲਰਟ; 11 ਜੂਨ ਤੋਂ ਬਦਲੇਗਾ ਮੌਸਮ
ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਉਮੀਦ ਨਹੀਂ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਖੇਤਰਾਂ ਵਿੱਚ ਤਪਦੀ ਗਰਮੀ ਅਤੇ ਗਰਮ ਹਵਾਵਾਂ ਦਾ ਅਸਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਉਮੀਦ ਨਹੀਂ ਹੈ।
10 ਜੂਨ
10 ਜੂਨ ਨੂੰ ਵੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੂ ਨੂੰ ਲੈ ਕੇ ਯੈਲੋ ਅਲਰਟ ਜਾਰੀ ਰਹੇਗਾ। ਇਸ ਦਿਨ ਵੀ ਲੋਕਾਂ ਨੂੰ ਗਰਮੀ ਤੋਂ ਕੋਈ ਖਾਸ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ ਅਤੇ ਮੌਸਮ ਸੁੱਕਾ ਰਹੇਗਾ।
11 ਜੂਨ
11 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਹਿੱਸਿਆਂ ਵਿੱਚ ਵੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਉੱਥੇ ਹੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਲੂ ਦਾ ਯੈਲੋ ਅਲਰਟ ਜਾਰੀ ਰਹੇਗਾ।
11 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਖੇਤਰਾਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਵੀ ਬਾਰਿਸ਼ ਹੋ ਸਕਦੀ ਹੈ।
12 ਜੂਨ
12 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਰਹੇਗਾ। ਇੱਥੇ ਵੀ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।
ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜਦਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਖੇਤਰਾਂ ਵਿੱਚ ਵੀ ਮੀਂਹ ਪੈ ਸਕਦਾ ਹੈ।
ਤਾਪਮਾਨ ਨੇ ਵਧਾਈ ਚਿੰਤਾ
ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਤਾਪਮਾਨ ਆਮ ਪੱਧਰ ਦੇ ਨੇੜੇ ਹੀ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 41.0 ਡਿਗਰੀ, ਅੰਮ੍ਰਿਤਸਰ 41.8 ਡਿਗਰੀ, ਲੁਧਿਆਣਾ 42.0 ਡਿਗਰੀ, ਪਟਿਆਲਾ 42.6 ਡਿਗਰੀ, ਬਠਿੰਡਾ 44.0 ਡਿਗਰੀ, ਫਰੀਦਕੋਟ 43.0 ਡਿਗਰੀ, ਫਾਜ਼ਿਲਕਾ 42.6 ਡਿਗਰੀ, ਫਿਰੋਜ਼ਪੁਰ 41.0 ਡਿਗਰੀ, ਮੁਹਾਲੀ 39.7 ਡਿਗਰੀ, ਪਠਾਨਕੋਟ 39.7 ਡਿਗਰੀ ਅਤੇ ਭਾਖੜਾ ਡੈਮ (ਰੂਪਨਗਰ) 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
