ਪੰਜਾਬ ‘ਚ ਧਮਾਕਿਆਂ ਪਿੱਛੇ “ਆਪਰੇਸ਼ਨ ਸਿੰਦੂਰ” ਦਾ ਕੁਨੇਕਸ਼ਨ! DGP ਗੌਰਵ ਯਾਦਵ ਦੇ ਖੁਲਾਸਿਆਂ ਨਾਲ ਮਚੀ ਹਲਚਲ

ਪੰਜਾਬ ‘ਚ ਧਮਾਕਿਆਂ ਪਿੱਛੇ “ਆਪਰੇਸ਼ਨ ਸਿੰਦੂਰ” ਦਾ ਕੁਨੇਕਸ਼ਨ! DGP ਗੌਰਵ ਯਾਦਵ ਦੇ ਖੁਲਾਸਿਆਂ ਨਾਲ ਮਚੀ ਹਲਚਲ

ਇਨ੍ਹਾਂ ਧਮਾਕਿਆਂ ਦੇ ਮਾਮਲੇ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਕਈ ਅਹਿਮ ਖੁਲਾਸੇ ਕੀਤੇ ਗਏ ਹਨ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਦੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਨੇ ਸੂਬੇ ਭਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਲੰਧਰ ਵਿੱਚ ਹੋਏ ਬੰਬ ਧਮਾਕੇ ਤੋਂ ਕੁਝ ਘੰਟਿਆਂ ਬਾਅਦ ਹੀ ਅੰਮ੍ਰਿਤਸਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਨੇੜੇ ਧਮਾਕਾ ਹੋਇਆ, ਜਿਸ ਕਾਰਨ ਲੋਕਾਂ ਵਿੱਚ ਘਬਰਾਹਟ ਵੱਧ ਗਈ। ਹੁਣ ਇਨ੍ਹਾਂ ਧਮਾਕਿਆਂ ਦੇ ਮਾਮਲੇ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਕਈ ਅਹਿਮ ਖੁਲਾਸੇ ਕੀਤੇ ਗਏ ਹਨ।

ਦੱਸਣਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਅੰਮ੍ਰਿਤਸਰ-ਜਲੰਧਰ ਧਮਾਕਿਆਂ ਨੂੰ ਲੈ ਕੇ ਗਰਮਖਿਆਲੀ ਜਾਂ ਅੱਤਵਾਦੀ ਤੱਤਾਂ ਵੱਲੋਂ ਕੀਤੇ ਜਾ ਰਹੇ ਦਾਵਿਆਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਕਈ ਖਾਸ ਟੀਮਾਂ ਲਗਾਤਾਰ ਕਾਰਵਾਈ ਵਿੱਚ ਜੁਟੀਆਂ ਹੋਈਆਂ ਹਨ।

ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਖਾਲਿਸਤਾਨ ਲਿਬਰੇਸ਼ਨ ਆਰਮੀ ਵੱਲੋਂ ਕਿਸੇ ਵੀ ਮੌਤ ਦਾ ਕੀਤਾ ਗਿਆ ਦਾਅਵਾ ਬਿਲਕੁਲ ਗਲਤ ਹੈ। ਅਜਿਹੇ ਦਾਅਵੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਕਿਸੇ ਵੀ ਮੌਤ ਦੀ ਪੁਸ਼ਟੀ ਨਹੀਂ ਹੋਈ।

ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਖੁਦ ਅੰਮ੍ਰਿਤਸਰ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਧਮਾਕਿਆਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਮੁਤਾਬਕ ਇਹ ਧਮਾਕੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਨਾਲ ਕੀਤੇ ਗਏ ਲੱਗਦੇ ਹਨ। ਜਲੰਧਰ ਵਾਲੇ ਮਾਮਲੇ ਵਿੱਚ ਟਾਈਮਰ ਜਾਂ ਰਿਮੋਟ ਕੰਟਰੋਲ ਦੇ ਇਸਤੇਮਾਲ ਦੀ ਸੰਭਾਵਨਾ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ।

ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਦੌਰਾਨ ਪਾਕਿਸਤਾਨੀ ਖੁਫੀਆ ਏਜੰਸੀਆਂ ਦੀ ਸੰਭਾਵੀ ਭੂਮਿਕਾ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਪੰਜਾਬ ਲੰਬੇ ਸਮੇਂ ਤੋਂ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਦਾ ਆ ਰਿਹਾ ਹੈ ਅਤੇ ਸੂਬੇ ਵਿੱਚ ਅਮਨ ਭੰਗ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਅੱਗੇ ਕਿਹਾ ਕਿ “ਆਪਰੇਸ਼ਨ ਸਿੰਦੂਰ” ਦੀ ਵਰ੍ਹੇਗੰਢ ਵੀ ਅਜਿਹੀਆਂ ਘਟਨਾਵਾਂ ਨਾਲ ਜੁੜੀ ਹੋ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *