ਪੰਜਾਬ ‘ਚ ਫਿਰ ਸਰਗਰਮ ਹੋਇਆ ਮੌਨਸੂਨ, ਦੋ ਦਿਨ ਭਾਰੀ ਮੀਂਹ ਦਾ ਯੈਲੋ ਅਲਰਟ; ਜਾਣੋ ਕਿੱਥੇ ਕਿੰਨੀ ਹੋਈ ਬਾਰਿਸ਼

ਪੰਜਾਬ ‘ਚ ਫਿਰ ਸਰਗਰਮ ਹੋਇਆ ਮੌਨਸੂਨ, ਦੋ ਦਿਨ ਭਾਰੀ ਮੀਂਹ ਦਾ ਯੈਲੋ ਅਲਰਟ; ਜਾਣੋ ਕਿੱਥੇ ਕਿੰਨੀ ਹੋਈ ਬਾਰਿਸ਼

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਰੂਪਨਗਰ ਜ਼ਿਲ੍ਹੇ ਦੇ ਅਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ 87.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਵਿੱਚ ਮੌਨਸੂਨ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਸੋਮਵਾਰ ਤੋਂ ਸ਼ੁਰੂ ਹੋਈ ਬਾਰਿਸ਼ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਨੂੰ ਭਿੱਜ ਦਿੱਤਾ, ਜਿੱਥੇ ਕੁਝ ਥਾਵਾਂ ‘ਤੇ ਭਾਰੀ ਤੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਦਰਜ ਕੀਤੀ ਗਈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਰੂਪਨਗਰ ਜ਼ਿਲ੍ਹੇ ਦੇ ਅਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ 87.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਅੰਕੜਿਆਂ ਅਨੁਸਾਰ ਪਠਾਨਕੋਟ ਵਿੱਚ 35 ਮਿਲੀਮੀਟਰ, ਅੰਮ੍ਰਿਤਸਰ ਵਿੱਚ 32.2 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 24 ਮਿਲੀਮੀਟਰ, ਕਪੂਰਥਲਾ ਵਿੱਚ 23.5 ਮਿਲੀਮੀਟਰ ਅਤੇ ਲੁਧਿਆਣਾ ਵਿੱਚ 26.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਲਗਾਤਾਰ ਹੋਈ ਵਰਖਾ ਕਾਰਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਹੋਈ ਅਤੇ ਕਈ ਥਾਵਾਂ ‘ਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5 ਤੋਂ 6 ਡਿਗਰੀ ਸੈਲਸੀਅਸ ਘੱਟ ਰਿਹਾ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਹੁਸ਼ਿਆਰਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 28.4 ਡਿਗਰੀ, ਗੁਰਦਾਸਪੁਰ ਵਿੱਚ 28.6 ਡਿਗਰੀ, ਰੂਪਨਗਰ ਵਿੱਚ 29.6 ਡਿਗਰੀ, ਲੁਧਿਆਣਾ ਵਿੱਚ 34.8 ਡਿਗਰੀ ਅਤੇ ਅੰਮ੍ਰਿਤਸਰ ਵਿੱਚ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਨੇ 4 ਅਤੇ 5 ਅਗਸਤ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਅਨੁਮਾਨ ਹੈ ਕਿ 6 ਅਗਸਤ ਤੋਂ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ, ਜਦਕਿ 10 ਅਗਸਤ ਤੋਂ ਬਾਅਦ ਮੌਨਸੂਨ ਇੱਕ ਵਾਰ ਫਿਰ ਸਰਗਰਮ ਹੋ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *