ਪੰਜਾਬ ‘ਚ ਮੁੜ ਗੋਲੀਬਾਰੀ ਦੀ ਘਟਨਾ; 12 ਸਾਲਾ ਬੱਚੀ ਨੂੰ ਲੱਗੀ ਗੋਲੀ
ਜਿਸ ਦੌਰਾਨ 12 ਸਾਲ ਦੀ ਬੱਚੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਈ। ਬੱਚੀ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।

ਫਿਰੋਜ਼ਪੁਰ
ਬਿਊਰੋ ਰਿਪੋਰਟ
ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਪਚਾਰਿਆ ਵਿੱਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਘਰ ‘ਤੇ ਗੋਲੀਆਂ ਚਲਾਈਆਂ, ਜਿਸ ਦੌਰਾਨ 12 ਸਾਲ ਦੀ ਬੱਚੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਈ। ਬੱਚੀ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਘਰਵਾਲਿਆਂ ਨੇ ਦੱਸਿਆ ਕਿ ਘਟਨਾ ਸਮੇਂ ਬੱਚੀ ਨਹਾ ਕੇ ਬਾਹਰ ਆਈ ਸੀ ਅਤੇ ਪਹਿਲਾਂ ਉਸਨੇ ਸੋਚਿਆ ਕਿ ਸ਼ਾਇਦ ਪਟਾਕਾ ਫਟਿਆ ਹੈ। ਪਰ ਕੁਝ ਸਮੇਂ ਬਾਅਦ ਪਤਾ ਲੱਗਾ ਕਿ ਉਸਨੂੰ ਗੋਲੀ ਲੱਗੀ ਹੈ, ਜਿਸ ਨਾਲ ਘਰ ਵਿੱਚ ਹੜਕੰਪ ਮਚ ਗਿਆ।
ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐਸਪੀਡੀ ਮਨਜੀਤ ਸਿੰਘ ਦੇ ਅਨੁਸਾਰ, ਦੋ ਵਿਅਕਤੀਆਂ ਨੇ ਹਵਾ ਵਿੱਚ ਫਾਇਰਿੰਗ ਕੀਤੀ ਸੀ, ਪਰ ਇਕ ਗੋਲੀ ਰਾਹ ਬਦਲ ਕੇ ਗੇਟ ਕੋਲ ਖੜ੍ਹੀ ਬੱਚੀ ਨੂੰ ਜਾ ਲੱਗੀ।
ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਮੁੱਢਲੇ ਤੌਰ ‘ਤੇ ਆਪਸੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
