ਪੰਜਾਬ ‘ਚ ਮੌਸਮ ਦਾ ਵੱਡਾ ਬਦਲਾਅ: ਹੁੰਮਸ ਤੋਂ ਮਿਲੇਗੀ ਰਾਹਤ, ਦੋ ਦਿਨ ਭਾਰੀ ਮੀਂਹ ਦਾ ਅਲਰਟ

ਪੰਜਾਬ ‘ਚ ਮੌਸਮ ਦਾ ਵੱਡਾ ਬਦਲਾਅ: ਹੁੰਮਸ ਤੋਂ ਮਿਲੇਗੀ ਰਾਹਤ, ਦੋ ਦਿਨ ਭਾਰੀ ਮੀਂਹ ਦਾ ਅਲਰਟ

ਸੋਮਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਨਾਲ ਕੁਝ ਥਾਵਾਂ ‘ਤੇ ਗਰਮੀ ਤੋਂ ਰਾਹਤ ਮਿਲੀ, ਪਰ ਹੁੰਮਸ ਕਾਰਨ ਲੋਕ ਪਰੇਸ਼ਾਨ ਵੀ ਰਹੇ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ ਦੋ ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਮੰਗਲਵਾਰ ਅਤੇ ਬੁੱਧਵਾਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਨਾਲ ਕੁਝ ਥਾਵਾਂ ‘ਤੇ ਗਰਮੀ ਤੋਂ ਰਾਹਤ ਮਿਲੀ, ਪਰ ਹੁੰਮਸ ਕਾਰਨ ਲੋਕ ਪਰੇਸ਼ਾਨ ਵੀ ਰਹੇ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਸੋਮਵਾਰ ਨੂੰ ਰੂਪਨਗਰ ਵਿੱਚ ਸਭ ਤੋਂ ਵੱਧ 16.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 13 ਮਿਲੀਮੀਟਰ, ਲੁਧਿਆਣਾ ਵਿੱਚ 10.8 ਮਿਲੀਮੀਟਰ, ਪਠਾਨਕੋਟ ਵਿੱਚ 9 ਮਿਲੀਮੀਟਰ ਅਤੇ ਫ਼ਰੀਦਕੋਟ ਵਿੱਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਉੱਧਰ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਭਰ ਹੁੰਮਸ ਭਰੀ ਗਰਮੀ ਦਾ ਅਸਰ ਵੀ ਵੇਖਣ ਨੂੰ ਮਿਲਿਆ। ਫ਼ਰੀਦਕੋਟ ਵਿੱਚ ਸਭ ਤੋਂ ਵੱਧ 41 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਦੋ ਦਿਨਾਂ ਦੌਰਾਨ ਹੋਣ ਵਾਲੀ ਬਾਰਿਸ਼ ਨਾਲ ਤਾਪਮਾਨ ਵਿੱਚ ਕਮੀ ਆਵੇਗੀ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲ ਸਕਦੀ ਹੈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *