ਪੰਜਾਬ ਦੀਆਂ 17 ਮਾਰਕੀਟ ਕਮੇਟੀਆਂ ਨੂੰ ਮਿਲੇ ਨਵੇਂ ਚੇਅਰਮੈਨ, ਸਰਕਾਰ ਨੇ ਜਾਰੀ ਕੀਤੀ ਅਧਿਕਾਰਤ ਸੂਚੀ

ਪੰਜਾਬ ਦੀਆਂ 17 ਮਾਰਕੀਟ ਕਮੇਟੀਆਂ ਨੂੰ ਮਿਲੇ ਨਵੇਂ ਚੇਅਰਮੈਨ, ਸਰਕਾਰ ਨੇ ਜਾਰੀ ਕੀਤੀ ਅਧਿਕਾਰਤ ਸੂਚੀ

ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਨਿਯੁਕਤੀਆਂ ਦਾ ਮਕਸਦ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਕੰਮ ਨੂੰ ਪ੍ਰਭਾਵਸ਼ਾਲੀ ਬਣਾਉਣਾ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਸਰਕਾਰ ਨੇ ਸੂਬੇ ਦੀਆਂ 17 ਮਾਰਕੀਟ ਕਮੇਟੀਆਂ ਲਈ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮਨਜ਼ੂਰੀ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ (ਸੀਐਮਓ) ਵੱਲੋਂ ਇਸ ਸਬੰਧੀ ਅਧਿਕਾਰਤ ਸੂਚੀ ਜਾਰੀ ਕੀਤੀ ਗਈ। ਸੂਚੀ ਮੁਤਾਬਕ ਵੱਖ-ਵੱਖ ਹਲਕਿਆਂ ਨਾਲ ਜੁੜੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਮਾਰਕੀਟ ਕਮੇਟੀਆਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਨਿਯੁਕਤੀਆਂ ਅਨੁਸਾਰ ਸੁਖਦੀਪ ਅੱਪਰਾ ਨੂੰ ਫਿਲੌਰ, ਰਾਜਿੰਦਰ ਕੰਬੋਜ ਡੱਬੂ ਨੂੰ ਅਬੋਹਰ ਅਤੇ ਜਸਵਿੰਦਰ ਸਿੰਘ ਸੰਘੇੜਾ ਨੂੰ ਬਰਨਾਲਾ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਨਿਯੁਕਤੀਆਂ ਦਾ ਮਕਸਦ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਕੰਮ ਨੂੰ ਪ੍ਰਭਾਵਸ਼ਾਲੀ ਬਣਾਉਣਾ ਹੈ।

2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋਈ ਪਾਰਟੀ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਤਿਆਰੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਸਰਕਾਰ ਦੀਆਂ ਯੋਜਨਾਵਾਂ ਅਤੇ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦੇ ਰਹੀ ਹੈ। ਇਸ ਲਈ ਵੱਖ-ਵੱਖ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗਾਂ, ਜਨ ਸੰਪਰਕ ਮੁਹਿੰਮਾਂ ਅਤੇ ਜਨ ਸੰਵਾਦ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ।

ਇਸ ਦੇ ਨਾਲ ਹੀ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਰਣਨੀਤੀ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਪਾਰਟੀ ਨੌਜਵਾਨਾਂ, ਕਿਸਾਨਾਂ, ਮਹਿਲਾਵਾਂ ਅਤੇ ਸ਼ਹਿਰੀ ਵੋਟਰਾਂ ਨਾਲ ਸਿੱਧਾ ਸੰਪਰਕ ਵਧਾਉਣ ‘ਤੇ ਧਿਆਨ ਦੇ ਰਹੀ ਹੈ। ਨਾਲ ਹੀ ਵਿਰੋਧੀ ਧਿਰ ਦੇ ਇਲਜ਼ਾਮਾਂ ਦਾ ਜਵਾਬ ਦੇਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੀ ਲਗਾਤਾਰ ਯਤਨ ਜਾਰੀ ਹਨ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *