ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਚੇਤਾਵਨੀ
ਵਿਭਾਗ ਅਨੁਸਾਰ 8 ਤੋਂ 12 ਜੁਲਾਈ ਤੱਕ ਪੰਜਾਬ ਦੇ ਉੱਤਰ-ਪੂਰਬੀ ਇਲਾਕਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਵੀ ਜਤਾਏ ਗਏ ਹਨ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਬੀਤੇ ਕੁਝ ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਅਤੇ ਠੰਢੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਅਤੇ ਉਮਸ ਤੋਂ ਕੁਝ ਰਾਹਤ ਮਿਲੀ ਹੈ। ਇਸੇ ਵਿਚਕਾਰ ਭਾਰਤ ਮੌਸਮ ਵਿਗਿਆਨ ਵਿਭਾਗ, ਚੰਡੀਗੜ੍ਹ ਨੇ ਸੂਬੇ ਲਈ ਅਗਲੇ ਪੰਜ ਦਿਨਾਂ ਦਾ ਤਾਜ਼ਾ ਮੌਸਮੀ ਬੁਲੇਟਿਨ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 8 ਤੋਂ 12 ਜੁਲਾਈ ਤੱਕ ਪੰਜਾਬ ਦੇ ਉੱਤਰ-ਪੂਰਬੀ ਇਲਾਕਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਵੀ ਜਤਾਏ ਗਏ ਹਨ।
ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਨ੍ਹਾਂ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਅਤੇ ਗਰਜ-ਚਮਕ ਨਾਲ ਮੌਸਮ ਵਿਗੜਣ ਦੀ ਵੀ ਸੰਭਾਵਨਾ ਪ੍ਰਗਟਾਈ ਗਈ ਹੈ। ਦੂਜੇ ਪਾਸੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਪਟਿਆਲਾ ਸਮੇਤ ਹੋਰ ਜ਼ਿਲ੍ਹਿਆਂ ਲਈ ਫਿਲਹਾਲ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ, ਪਰ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਲੋੜੀਂਦੀਆਂ ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
