ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ — ਸੂਤਰ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ — ਸੂਤਰ

ਦੱਸਿਆ ਜਾ ਰਿਹਾ ਹੈ ਕਿ ਸਵੇਰੇ ਤੜਕੇ ਤੋਂ ਹੀ ਈਡੀ ਦੀਆਂ ਟੀਮਾਂ ਵੱਲੋਂ ਸੰਜੀਵ ਅਰੋੜਾ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਤੜਕੇ ਤੋਂ ਹੀ ਈਡੀ ਦੀਆਂ ਟੀਮਾਂ ਵੱਲੋਂ ਸੰਜੀਵ ਅਰੋੜਾ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਵੱਖ-ਵੱਖ ਟੀਮਾਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸੰਬੰਧਤ ਚਾਰ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਈਡੀ ਦੇ ਅਧਿਕਾਰੀ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਵੀ ਜਾਂਚ ਅਤੇ ਪੁੱਛਗਿੱਛ ਕਰ ਰਹੇ ਹਨ। ਇਹ ਕਾਰਵਾਈਆਂ ਚੰਡੀਗੜ੍ਹ ਅਤੇ ਦਿੱਲੀ-ਐਨਸੀਆਰ ਖੇਤਰ ਵਿੱਚ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।

ਜਾਣੋ ਕੀ ਹੈ ਪੂਰਾ ਮਾਮਲਾ

ਇਸ ਮਾਮਲੇ ਵਿੱਚ ਕਥਿਤ ਮਨੀ ਲਾਂਡਰਿੰਗ, ਫਾਰੇਕਸ ਨਿਯਮਾਂ ਦੀ ਉਲੰਘਣਾ, ਹਵਾਲਾ ਲੈਣ-ਦੇਣ ਅਤੇ ਸੱਟੇਬਾਜ਼ੀ ਨਾਲ ਜੁੜੇ ਫੰਡਾਂ ਦੀ ਰਾਊਂਡ-ਟ੍ਰਿਪਿੰਗ ਵਰਗੇ ਗੰਭੀਰ ਇਲਜ਼ਾਮ ਸ਼ਾਮਲ ਹਨ।

  • ਸੰਜੀਵ ਅਰੋੜਾ ਦੀ ਕੰਪਨੀ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਵੀ ਜਾਂਚ ਦੇ ਘੇਰੇ ਵਿੱਚ ਹੈ।
  • ਕੰਪਨੀ ‘ਤੇ ਜਾਅਲੀ ਐਕਸਪੋਰਟ ਬਿੱਲ ਬਣਾਉਣ ਅਤੇ ਅੰਦਰੂਨੀ ਵਪਾਰ ਨਾਲ ਸਬੰਧਤ ਦੋਸ਼ ਲੱਗੇ ਹਨ।
  • ਗੈਰ-ਕਾਨੂੰਨੀ ਢੰਗ ਨਾਲ ਜ਼ਮੀਨ ਦੀ ਵਰਤੋਂ ਬਦਲਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
  • ਯੂਏਈ ਤੋਂ ਭਾਰਤ ਵਿੱਚ ਗੈਰ-ਕਾਨੂੰਨੀ ਪੈਸਾ ਲਿਆਂਦੇ ਜਾਣ ਦੇ ਦੋਸ਼ ਵੀ ਜਾਂਚ ਦੇ ਕੇਂਦਰ ਵਿੱਚ ਹਨ।
  • ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਲੈਣ-ਦੇਣ ਜਾਅਲੀ GST ਕੰਪਨੀਆਂ ਰਾਹੀਂ ਕੀਤੇ ਗਏ।
  • ਈਡੀ ਦਾ ਦਾਅਵਾ ਹੈ ਕਿ ਹਵਾਲਾ ਅਤੇ ਸੱਟੇਬਾਜ਼ੀ ਨੈੱਟਵਰਕ ਨਾਲ ਜੁੜੇ ਪੈਸੇ ਨੂੰ ਰੀਅਲ ਅਸਟੇਟ ਅਤੇ ਨਿਵੇਸ਼ਾਂ ਰਾਹੀਂ ਕਾਨੂੰਨੀ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ।

ਸੰਜੀਵ ਅਰੋੜਾ ‘ਤੇ ਕੀ ਹਨ ਦੋਸ਼?

ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਦਿੱਲੀ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਪੰਜ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਦੇ ਦਫ਼ਤਰਾਂ ਅਤੇ ਸੰਜੀਵ ਅਰੋੜਾ ਦੇ ਘਰ ‘ਤੇ ਕੀਤੀ ਗਈ। ਈਡੀ ਨੇ ਵੱਡੇ ਪੱਧਰ ਦੇ ਮਨੀ ਲਾਂਡਰਿੰਗ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਸੰਜੀਵ ਅਰੋੜਾ ‘ਤੇ ਆਪਣੀ ਕੰਪਨੀ ਰਾਹੀਂ ਇਸ ਪੂਰੇ ਗੋਰਖਧੰਦੇ ਨੂੰ ਚਲਾਉਣ ਦੇ ਦੋਸ਼ ਲੱਗੇ ਹਨ।

ਮਾਮਲੇ ਵਿੱਚ 100 ਕਰੋੜ ਰੁਪਏ ਤੋਂ ਵੱਧ ਦੇ ਮੋਬਾਈਲ ਫੋਨਾਂ ਦੀ ਜਾਅਲੀ GST ਖਰੀਦ ਦਰਸਾ ਕੇ, ਫਿਰ ਗੈਰ-ਕਾਨੂੰਨੀ ਪੈਸੇ ਨੂੰ ਰਾਊਂਡ-ਟ੍ਰਿਪ ਕਰਨ ਲਈ ਉਹਨਾਂ ਫੋਨਾਂ ਨੂੰ ਦੁਬਈ ਤੋਂ ਭਾਰਤ ਨਿਰਯਾਤ ਕਰਨ ਦੇ ਦੋਸ਼ ਹਨ।

ਇਹ ਵੀ ਇਲਜ਼ਾਮ ਹੈ ਕਿ ਦਿੱਲੀ ਵਿੱਚ ਮੌਜੂਦ ਕਈ ਫਰਜ਼ੀ ਫਰਮਾਂ ਤੋਂ ਜਾਅਲੀ GST ਖਰੀਦ ਇਨਵੌਇਸ ਹਾਸਲ ਕੀਤੇ ਗਏ। ਇਨ੍ਹਾਂ ਦੀ ਵਰਤੋਂ ਧੋਖਾਧੜੀ ਨਾਲ ਇਨਪੁਟ ਟੈਕਸ ਕ੍ਰੈਡਿਟ (ITC) ਲੈਣ, ਨਿਰਯਾਤ ‘ਤੇ GST ਰਿਫੰਡ ਹਾਸਲ ਕਰਨ ਅਤੇ ਡਿਊਟੀ ਵਿੱਚ ਛੋਟ ਪ੍ਰਾਪਤ ਕਰਨ ਲਈ ਕੀਤੀ ਗਈ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਿਆ ਅਤੇ ਸੰਜੀਵ ਅਰੋੜਾ ਲਈ ਭਾਰੀ ਨਿੱਜੀ ਸੰਪਤੀ ਇਕੱਠੀ ਕਰਨ ਦੇ ਦੋਸ਼ ਲਗਾਏ ਗਏ ਹਨ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *