ਪੰਜਾਬ ਦੇ ਸਕੂਲਾਂ ‘ਚ 1 ਜੁਲਾਈ ਤੋਂ ਮੁੜ ਲੱਗਣਗੀਆਂ ਕਲਾਸਾਂ, ਗਰਮੀਆਂ ਦੀਆਂ ਛੁੱਟੀਆਂ ਨਹੀਂ ਵਧੀਆਂ; ਮੌਸਮ ਨੂੰ ਲੈ ਕੇ ਅਲਰਟ

ਪੰਜਾਬ ਦੇ ਸਕੂਲਾਂ ‘ਚ 1 ਜੁਲਾਈ ਤੋਂ ਮੁੜ ਲੱਗਣਗੀਆਂ ਕਲਾਸਾਂ, ਗਰਮੀਆਂ ਦੀਆਂ ਛੁੱਟੀਆਂ ਨਹੀਂ ਵਧੀਆਂ; ਮੌਸਮ ਨੂੰ ਲੈ ਕੇ ਅਲਰਟ

ਵਿਭਾਗ ਨੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਸਕੂਲਾਂ ਦੀਆਂ ਛੁੱਟੀਆਂ ਸਬੰਧੀ ਅਫਵਾਹਾਂ ਅਤੇ ਗੈਰ-ਪੁਸ਼ਟੀਸ਼ੁਦਾ ਜਾਣਕਾਰੀਆਂ ਤੋਂ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਮੋਹਾਲੀ

ਬਿਊਰੋ ਰਿਪੋਰਟ

ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਅੱਜ ਖਤਮ ਹੋ ਰਹੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 1 ਜੁਲਾਈ ਤੋਂ ਸੂਬੇ ਦੇ ਸਾਰੇ ਸਕੂਲ ਮੁੜ ਆਮ ਸਮੇਂ ਮੁਤਾਬਕ ਖੁੱਲ੍ਹਣਗੇ। ਇਸ ਵੇਲੇ ਪੰਜਾਬ ਵਿੱਚ ਗਰਮੀ ਦੇ ਨਾਲ ਹੁੰਮਸ ਵੀ ਕਾਫ਼ੀ ਵਧੀ ਹੋਈ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਦੁਪਹਿਰ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।

ਫਿਲਹਾਲ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ ਵਧਾਉਣ ਸਬੰਧੀ ਕੋਈ ਨਵਾਂ ਹੁਕਮ ਜਾਰੀ ਨਹੀਂ ਕੀਤਾ ਹੈ। ਇਸ ਲਈ 1 ਜੁਲਾਈ ਤੋਂ ਸਕੂਲ ਪਹਿਲਾਂ ਵਾਂਗ ਖੁੱਲ੍ਹਣਗੇ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਮੁੜ ਸ਼ੁਰੂ ਹੋ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਸਕੂਲਾਂ ਦੀਆਂ ਛੁੱਟੀਆਂ ਸਬੰਧੀ ਅਫਵਾਹਾਂ ਅਤੇ ਗੈਰ-ਪੁਸ਼ਟੀਸ਼ੁਦਾ ਜਾਣਕਾਰੀਆਂ ਤੋਂ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

1 ਜੁਲਾਈ ਤੋਂ ਬਦਲ ਸਕਦਾ ਹੈ ਮੌਸਮ

ਮੌਸਮ ਵਿਭਾਗ ਮੁਤਾਬਕ 30 ਜੂਨ ਨੂੰ ਪੰਜਾਬ ਲਈ ਕਿਸੇ ਤਰ੍ਹਾਂ ਦੀ ਕੋਈ ਖਾਸ ਮੌਸਮੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ 1 ਜੁਲਾਈ ਤੋਂ ਪੰਜਾਬ ਵਿੱਚ ਪ੍ਰੀ-ਮੌਨਸੂਨ ਸਰਗਰਮੀਆਂ ਵਿੱਚ ਤੇਜ਼ੀ ਆ ਸਕਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸ.ਏ.ਐਸ. ਨਗਰ (ਮੁਹਾਲੀ), ਪਟਿਆਲਾ, ਸੰਗਰੂਰ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਲਈ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *