ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, ਅਗਲੇ 3 ਦਿਨਾਂ ਲਈ ਮੌਸਮ ਵਿਭਾਗ ਦਾ ਨਵਾਂ ਅਪਡੇਟ
30 ਜੂਨ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਬਾਵਜੂਦ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ, ਚੰਡੀਗੜ੍ਹ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਅਗਲੇ ਤਿੰਨ ਦਿਨਾਂ ਦਾ ਮੌਸਮ
30 ਜੂਨ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ।
1 ਜੁਲਾਈ ਨੂੰ ਪੰਜਾਬ ਦੇ 14 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। ਚੰਡੀਗੜ੍ਹ ਲਈ ਵੀ ਇਸੇ ਤਰ੍ਹਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
2 ਜੁਲਾਈ ਨੂੰ ਵੀ ਇਨ੍ਹਾਂ 14 ਜ਼ਿਲ੍ਹਿਆਂ ਵਿੱਚ ਗਰਜ-ਚਮਕ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਯੈਲੋ ਅਲਰਟ ਰਹੇਗਾ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਬਰਨਾਲਾ, ਮੋਗਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਚੰਡੀਗੜ੍ਹ ਵਿੱਚ ਵੀ 2 ਜੁਲਾਈ ਨੂੰ ਯੈਲੋ ਅਲਰਟ ਲਾਗੂ ਰਹੇਗਾ। ਇਸ ਦਿਨ ਬੱਦਲ ਗਰਜਣ, ਬਿਜਲੀ ਚਮਕਣ, ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੇ ਆਸਾਰ ਹਨ।
ਜਾਣੋ ਕਿੱਥੇ ਕਿੰਨਾ ਰਿਹਾ ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 45.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਸ਼ਹਿਰ ਅਤੇ ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 41.0 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 37.7 ਡਿਗਰੀ, ਲੁਧਿਆਣਾ ਵਿੱਚ 39.6 ਡਿਗਰੀ, ਪਟਿਆਲਾ ਵਿੱਚ 41.1 ਡਿਗਰੀ, ਪਠਾਨਕੋਟ ਵਿੱਚ 38.1 ਡਿਗਰੀ, ਬਠਿੰਡਾ ਵਿੱਚ 40.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਵਿੱਚ 39.1 ਡਿਗਰੀ ਅਤੇ ਬਠਿੰਡਾ ਏਅਰਪੋਰਟ ‘ਤੇ 44.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਅਬੋਹਰ (ਫਾਜ਼ਿਲਕਾ) ਵਿੱਚ 42.2 ਡਿਗਰੀ, ਫਿਰੋਜ਼ਪੁਰ ਵਿੱਚ 40.3 ਡਿਗਰੀ, ਹੁਸ਼ਿਆਰਪੁਰ ਵਿੱਚ 37.4 ਡਿਗਰੀ, ਲੁਧਿਆਣਾ ਏਅਰਪੋਰਟ ‘ਤੇ 37.3 ਡਿਗਰੀ, ਮੋਗਾ ਵਿੱਚ 38.8 ਡਿਗਰੀ, ਮੁਹਾਲੀ ਵਿੱਚ 39.1 ਡਿਗਰੀ, ਪਠਾਨਕੋਟ ਏਅਰਪੋਰਟ ‘ਤੇ 37.2 ਡਿਗਰੀ, ਥੀਨ ਡੈਮ (ਪਠਾਨਕੋਟ) ਵਿੱਚ 36.5 ਡਿਗਰੀ ਅਤੇ ਭਾਖੜਾ ਡੈਮ (ਰੂਪਨਗਰ) ਵਿੱਚ 39.9 ਡਿਗਰੀ ਸੈਲਸੀਅਸ ਵੱਧੋ-ਵੱਧ ਤਾਪਮਾਨ ਦਰਜ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
