ਪੰਜਾਬ ਦੇ 16 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਜਾਣੋ ਅਗਲੇ ਤਿੰਨ ਦਿਨਾਂ ਦਾ ਮੌਸਮ

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਜਾਣੋ ਅਗਲੇ ਤਿੰਨ ਦਿਨਾਂ ਦਾ ਮੌਸਮ

18 ਜੂਨ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਅੱਜ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਨਜ਼ਰ ਆ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਦੀ ਸਥਿਤੀ

18 ਜੂਨ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

19 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਨਾਲ ਹੀ ਸੂਬੇ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਯੈਲੋ ਅਲਰਟ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਹੈ।

ਤਾਪਮਾਨ ਵਿੱਚ ਦਰਜ ਕੀਤੀ ਗਈ ਗਿਰਾਵਟ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ, ਚੰਡੀਗੜ੍ਹ ਹਵਾਈ ਅੱਡੇ ਦਾ 36.2 ਡਿਗਰੀ, ਅੰਮ੍ਰਿਤਸਰ ਦਾ 33.9 ਡਿਗਰੀ, ਲੁਧਿਆਣਾ ਦਾ 35.8 ਡਿਗਰੀ, ਪਟਿਆਲਾ ਦਾ 36.4 ਡਿਗਰੀ, ਪਠਾਨਕੋਟ ਦਾ 35.4 ਡਿਗਰੀ, ਫਰੀਦਕੋਟ ਦਾ 34.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.8 ਡਿਗਰੀ, ਬਠਿੰਡਾ ਏਅਰਪੋਰਟ ਦਾ 37.0 ਡਿਗਰੀ ਅਤੇ ਅਬੋਹਰ ਦਾ 33.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਫਿਰੋਜ਼ਪੁਰ ਦਾ ਤਾਪਮਾਨ 35.7 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਦਾ 34.5 ਡਿਗਰੀ, ਸਾਲੇਰਨ ਦਾ 35.4 ਡਿਗਰੀ, ਮੁਹਾਲੀ ਦਾ 36.0 ਡਿਗਰੀ, ਪਠਾਨਕੋਟ ਖੇਤਰ ਦਾ 33.7 ਡਿਗਰੀ, ਥੀਨ ਡੈਮ ਦਾ 33.4 ਡਿਗਰੀ ਅਤੇ ਭਾਖੜਾ ਡੈਮ ਦਾ 35.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *