ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, 22 ਜੂਨ ਤੱਕ ਸਰਗਰਮ ਰਹੇਗਾ ਮੌਸਮ
ਮੌਸਮ ਵਿਭਾਗ ਦਾ ਕਹਿਣਾ ਹੈ ਕਿ 22 ਜੂਨ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਅੱਜ (19 ਜੂਨ) ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਗਰਜ-ਚਮਕ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਉੱਧਰ, ਚੰਡੀਗੜ੍ਹ ਵਿੱਚ ਅੱਜ ਅੰਸ਼ਕ ਬੱਦਲਵਾਈ ਰਹਿਣ ਦੀ ਉਮੀਦ ਹੈ। ਵੀਰਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਬੁੱਧਵਾਰ ਦੇ ਮੁਕਾਬਲੇ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਤਾਪਮਾਨ ਆਮ ਪੱਧਰ ਦੇ ਕਰੀਬ ਪਹੁੰਚ ਗਿਆ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਹੋਇਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 22 ਜੂਨ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।
22 ਜੂਨ ਤੱਕ ਮੀਂਹ ਪੈਣ ਦੇ ਆਸਾਰ
ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਪੱਛਮੀ ਗੜਬੜ ਅਤੇ ਦੱਖਣੀ ਪੰਜਾਬ ਵਿੱਚ ਬਣੀ ਚੱਕਰਵਾਤੀ ਸਥਿਤੀ ਕਾਰਨ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ 22 ਜੂਨ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਬਣੀ ਰਹੇਗੀ।
ਅਗਲੇ ਤਿੰਨ ਦਿਨਾਂ ਦਾ ਮੌਸਮ
20 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ ਦੇ ਨਾਲ ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।
21 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਚਮਕ ਨਾਲ ਬਾਰਿਸ਼ ਹੋਣ ਦੇ ਆਸਾਰ ਹਨ।
22 ਜੂਨ: ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਦੇ ਨਾਲ ਹਨੇਰੀ ਚੱਲ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
