ਪੰਜਾਬ ਯੂਨੀਵਰਸਿਟੀ ਤੇ ਚੰਡੀਗੜ੍ਹ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਹੋਰ ਸਖ਼ਤ

ਪੰਜਾਬ ਯੂਨੀਵਰਸਿਟੀ ਤੇ ਚੰਡੀਗੜ੍ਹ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਹੋਰ ਸਖ਼ਤ

ਬੰਬ ਸਕੁਐਡ, ਡਾਗ ਸਕੁਐਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਚੁੱਕੀਆਂ ਹਨ। ਨੇੜਲੇ ਇਲਾਕਿਆਂ ਵਿੱਚ ਵੀ ਘੇਰਾਬੰਦੀ ਕਰਕੇ ਜਾਂਚ ਜਾਰੀ ਰੱਖੀ ਜਾ ਰਹੀ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਬੰਬ ਧਮਕੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਕਿ ਡੀਸੀ ਦਫ਼ਤਰ ਅਤੇ ਪੰਜਾਬ ਸਟੂਡੈਂਟ ਸੈਂਟਰ ਨੂੰ ਬੰਬ ਨਾਲ ਨਿਸ਼ਾਨਾ ਬਣਾਇਆ ਜਾਵੇਗਾ। ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਕੜਾ ਕਰ ਦਿੱਤਾ ਗਿਆ ਹੈ। ਬੰਬ ਸਕੁਐਡ, ਡਾਗ ਸਕੁਐਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਚੁੱਕੀਆਂ ਹਨ। ਨੇੜਲੇ ਇਲਾਕਿਆਂ ਵਿੱਚ ਵੀ ਘੇਰਾਬੰਦੀ ਕਰਕੇ ਜਾਂਚ ਜਾਰੀ ਰੱਖੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਦੇ ਅਨੁਸਾਰ ਹੁਣ ਤੱਕ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ। ਸਾਵਧਾਨੀ ਦੇ ਤੌਰ ‘ਤੇ ਪੂਰੀ ਤਰ੍ਹਾਂ ਤਲਾਸ਼ੀ ਕੀਤੀ ਜਾ ਰਹੀ ਹੈ। ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਆਉਣ-ਜਾਣ ਵਾਲੇ ਹਰ ਇਕ ਵਿਅਕਤੀ ਦੀ ਸਖ਼ਤੀ ਨਾਲ ਜਾਂਚ ਹੋ ਰਹੀ ਹੈ।

ਇਹ ਕਾਲ ਕਿਸ ਨੇ ਅਤੇ ਕਿੱਥੋਂ ਕੀਤੀ, ਇਸ ਬਾਰੇ ਸਾਈਬਰ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਹ ਕਾਲ ਕਿਸੇ ਸ਼ਰਾਰਤੀ ਤੱਤ ਵੱਲੋਂ ਕੀਤੀ ਹੋ ਸਕਦੀ ਹੈ। ਹਾਲਾਂਕਿ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *