ਪੰਜਾਬ ਵਿੱਚ ਮੀਂਹ ਨੂੰ ਲੈ ਕੇ ਵੱਡਾ ਅਪਡੇਟ, 7 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਵੱਡਾ ਅਪਡੇਟ, 7 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਦਾ ਨਜ਼ਰ ਆ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। 6 ਅਗਸਤ ਨੂੰ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰੂਪਨਗਰ ਅਤੇ ਮੋਹਾਲੀ ਦੇ ਵੱਧਤਰ ਖੇਤਰਾਂ ਵਿੱਚ ਚੰਗਾ ਮੀਂਹ ਪੈ ਸਕਦਾ ਹੈ, ਜਦਕਿ ਅਲਰਟ ਵਾਲੇ ਹੋਰ ਜ਼ਿਲ੍ਹਿਆਂ ਵਿੱਚ ਵੀ ਕਈ ਥਾਵਾਂ ‘ਤੇ ਭਾਰੀ ਵਰਖਾ ਹੋਣ ਦੇ ਆਸਾਰ ਹਨ। ਇਸ ਤੋਂ ਇਲਾਵਾ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਹਾਲਾਂਕਿ ਉਨ੍ਹਾਂ ਇਲਾਕਿਆਂ ਲਈ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ।

ਇਨ੍ਹਾਂ 7 ਜ਼ਿਲ੍ਹਿਆਂ ਵਿੱਚ ਹੋ ਸਕਦੀ ਹੈ ਭਾਰੀ ਵਰਖਾ

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਧਰ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵੀ ਛਿਟਪੁੱਟ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ।

ਲੋਕਾਂ ਅਤੇ ਕਿਸਾਨਾਂ ਲਈ ਜ਼ਰੂਰੀ ਹਦਾਇਤਾਂ

ਮੌਸਮ ਵਿਭਾਗ ਨੇ ਖਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਬਿਨਾਂ ਲੋੜ ਯਾਤਰਾ ਨਾ ਕਰਨ, ਪਾਣੀ ਭਰੇ ਇਲਾਕਿਆਂ ਵਿੱਚ ਸਾਵਧਾਨੀ ਵਰਤਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ ‘ਤੇ ਨਜ਼ਰ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਮੌਸਮ ਦੇ ਹਾਲਾਤਾਂ ਨੂੰ ਵੇਖਦੇ ਹੋਏ ਆਪਣੇ ਖੇਤੀਬਾੜੀ ਦੇ ਕੰਮ ਦੀ ਯੋਜਨਾ ਬਣਾਉਣ ਅਤੇ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *