ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 1 ਜੁਲਾਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲੇਗਾ
ਇਸ ਸਬੰਧੀ ਸਾਰੇ ਸਰਕਾਰੀ ਵਿਭਾਗਾਂ ਅਤੇ ਦਫ਼ਤਰਾਂ ਨੂੰ 1 ਜੁਲਾਈ ਤੋਂ ਨਵੇਂ ਹੁਕਮਾਂ ਅਨੁਸਾਰ ਪੁਰਾਣੇ ਦਫ਼ਤਰੀ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਦਫ਼ਤਰੀ ਸਮੇਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਸਰਕਾਰ ਦੇ ਫ਼ੈਸਲੇ ਅਨੁਸਾਰ 1 ਜੁਲਾਈ 2026 ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ ਅਤੇ ਇਸੇ ਸਮੇਂ ਅਨੁਸਾਰ ਕੰਮਕਾਜ ਹੋਵੇਗਾ।
ਦੱਸਣਯੋਗ ਹੈ ਕਿ ਸੂਬੇ ਵਿੱਚ ਪੈ ਰਹੀ ਅੱਤ ਦੀ ਗਰਮੀ ਅਤੇ ਹੀਟਵੇਵ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ 25 ਮਈ 2026 ਤੋਂ ਅਗਲੇ ਹੁਕਮਾਂ ਤੱਕ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕਰ ਦਿੱਤਾ ਸੀ, ਤਾਂ ਜੋ ਕਰਮਚਾਰੀਆਂ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ।
ਹੁਣ ਮੌਸਮ ਵਿੱਚ ਆਏ ਬਦਲਾਅ ਅਤੇ ਤਾਪਮਾਨ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਇਹ ਅਸਥਾਈ ਪ੍ਰਬੰਧ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਾਰੇ ਸਰਕਾਰੀ ਵਿਭਾਗਾਂ ਅਤੇ ਦਫ਼ਤਰਾਂ ਨੂੰ 1 ਜੁਲਾਈ ਤੋਂ ਨਵੇਂ ਹੁਕਮਾਂ ਅਨੁਸਾਰ ਪੁਰਾਣੇ ਦਫ਼ਤਰੀ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
