ਫਰੀਦਕੋਟ ਪੁਲਿਸ ਵੱਲੋਂ ਪਿੰਡ ਸੁੱਖਣਵਾਲਾ ਵਿੱਚ ਇੱਕ ਘਿਨੋਣੀ ਸਾਜਿਸ ਤਹਿਤ ਹੋਏ ਕਤਲ ਮਾਮਲੇ ਨੂੰ ਸਫਲਤਾਪੂਰਵਕ ਸੁਲਝਾਇਆ, ਸਾਜਿਸ਼ ਵਿੱਚ ਸ਼ਾਮਿਲ ਪਤਨੀ ਅਤੇ ਉਸਦਾ ਸਾਥੀ ਫਰੀਦਕੋਟ ਪੁਲਿਸ ਦੀ ਗ੍ਰਿਫਤ ਵਿੱਚ

ਸੁਖਜਿੰਦਰ ਸਹੋਤਾ,

ਫਰੀਦਕੋਟ, 04 ਦਸੰਬਰ 2025
ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਵਿੱਚ ਹੋਏ ਕਤਲ ਮਾਮਲੇ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਸਾਜਿਸ ਵਿੱਚ ਸ਼ਾਮਿਲ ਪਤਨੀ ਅਤੇ ਉਸਦਾ ਇੱਕ ਸਾਥੀ ਵੀ ਫਰੀਦਕੋਟ ਪੁਲਿਸ ਦੀ ਗ੍ਰਿਫਤ ਵਿੱਚ ਹਨ।

ਗ੍ਰਿਫਤਾਰ ਦੋਸ਼ੀਆ ਦੀ ਪਹਿਚਾਣ ਰੁਪਿੰਦਰ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਸੁੱਖਣਵਾਲਾ, ਜਿਲਾ ਫਰੀਦਕੋਟ ਅਤੇ ਹਰਕੰਵਲਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬੱਲੂਆਣਾ (ਜਿਲ੍ਹਾ ਬਠਿੰਡਾ) ਵਜੋ ਹੋਈ ਹੈ। ਜਾਣਕਾਰੀ ਮੁਤਾਬਿਕ ਮਿਤੀ 28-29 ਨਵੰਬਰ ਦੀ ਰਾਤ ਨੂੰ ਫਰੀਦਕੋਟ ਜਿਲ੍ਹੇ ਦੇ ਪਿੰਡ ਸੁੱਖਣਵਾਲਾ ਦੇ ਵਸਨੀਕ ਗੁਰਵਿੰਦਰ ਸਿੰਘ ਨਾਮ ਦੇ ਵਿਅਕਤੀ ਦੇ ਕਤਲ ਹੋਣ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਮ੍ਰਿਤਕ ਦੀ ਭੈਣ ਮਨਵੀਰ ਕੌਰ ਦੇ ਬਿਆਨਾ ਪਰ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਅਤੇ ਇੱਕ ਵਿਅਕਤੀ ਹਰਕੰਵਲਪ੍ਰੀਤ ਸਿੰਘ ਵਾਸੀ ਬੱਲੂਆਣਾ (ਜਿਲ੍ਹਾ ਬਠਿੰਡਾ) ਦੇ ਖਿਲਾਫ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 274 ਮਿਤੀ 29.11.2025 ਅ/ਧ 103, 61(2) ਬੀ.ਐਨ.ਐਸ ਦਰਜ ਰਜਿਸਟਰ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ।

ਜਿਸ ਦੌਰਾਨ ਸ਼੍ਰੀ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ ਫਰੀਦਕੋਟ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਦੋਸ਼ੀਆ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਵੱਲੋਂ ਦੋਸਣ ਰੁਪਿੰਦਰ ਕੌਰ ਨੂੰ 29 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ।
ਜਿਸ ਦੋਰਾਨ ਪੁਲਿਸ ਟੀਮਾਂ ਵੱਲੋ ਇਸ ਸਾਜਿਸ ਵਿੱਚ ਸ਼ਾਮਿਲ ਦੂਸਰੇ ਦੋਸ਼ੀ ਹਰਕੰਵਲਪ੍ਰੀਤ ਸਿੰਘ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਨੂੰ ਕਿ ਮਿਤੀ 02 ਦਸੰਬਰ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਕਤਲ ਪ੍ਰੇਮ ਸਬੰਧਾ ਦੇ ਚੱਲਦੇ ਹੋਇਆ ਹੈ। ਮ੍ਰਿਤਰ ਗੁਰਵਿੰਦਰ ਸਿੰਘ ਦਾ ਵਿਆਹ ਕਨੇਡਾ ਰਹਿ ਰਹੀ ਰੁਪਿੰਦਰ ਕੌਰ ਨਾਲ ਹੋਇਆ ਸੀ। ਜੋ ਕਿ ਕੈਨੇਡਾ ਵਿੱਚੋ ਜਨਵਰੀ-2025 ਨੂੰ ਵਾਪਿਸ ਆ ਕੇ ਹੁਣ ਆਪਣੇ ਪਤੀ ਨਾਲ ਰਹਿ ਰਹੀ ਸੀ, ਪ੍ਰੰਤੂ ਜਿਸ ਦੇ ਸਬੰਧ ਹਰਕੰਵਲਪ੍ਰੀਤ ਸਿੰਘ ਨਾਲ ਸਨ।

ਮਿਤੀ 28-29 ਨਵੰਬਰ ਦੀ ਰਾਤ ਨੂੰ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਵੱਲੋ ਆਪਣੇ ਪਤੀ ਨੂੰ ਮਾਰਨ ਦੀ ਸਾਜਿਸ਼ ਦੇ ਤਹਿਤ ਆਪਣੇ ਸਾਥੀ ਹਰਕੰਵਲਪ੍ਰੀਤ ਸਿੰਘ ਨੂੰ ਘਰ ਬੁਲਾਇਆ ਗਿਆ, ਜਿਸ ਦੌਰਾਨ ਇਹਨਾ ਵੱਲੋ ਮਿਲ ਕੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਫਰੀਦਕੋਟ ਪੁਲਿਸ ਵੱਲੋ ਮਾਨਯੋਗ ਅਦਾਲਤ ਪਾਸੋ ਇਹਨਾ ਦੋਨਾ ਦੋਸ਼ੀਆ ਦਾ ਰਿਮਾਡ ਹਾਸਿਲ ਕੀਤਾ ਜਾ ਚੁੱਕਾ ਹੈ ਤਾਂ ਜੋ ਇਹਨਾ ਪਾਸੋ ਹੋਰ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਸੰਗੀਨ ਮਾਮਲਿਆਂ ਵਿੱਚ ਤੇਜ਼ੀ ਅਤੇ ਪ੍ਰੋਫੈਸ਼ਨਲ ਤਰੀਕੇ ਨਾਲ ਕੀਤੀ ਗਈ ਜਾਂਚ ਅਤੇ ਗ੍ਰਿਫਤਾਰੀਆਂ ਪੁਲਿਸ ਪ੍ਰਸ਼ਾਸ਼ਨ ਦੁਆਰਾ ਮਾੜੇ ਅਨਸਰਾ ਖਿਲਾਫ ਜੀਰੋ ਟਾਲਰੈਸ ਦੀ ਨੀਤੀ ਨੂੰ ਦਰਸਾਉਂਦੀਆਂ ਹਨ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੇ ਕਾਨੂੰਨ ਵਿਰੁੱਧ ਅਪਰਾਧ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਫਰੀਦਕੋਟ ਪੁਲਿਸ ਲੋਕਾਂ ਦੀ ਸੁਰੱਖਿਆ, ਨਿਆਂ ਅਤੇ ਭਰੋਸੇ ਲਈ ਹਮੇਸ਼ਾਂ ਤਤਪਰ ਹੈ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ ਸਖਤ ਰੁਖ ਅਪਣਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *