DGP ਗੌਰਵ ਯਾਦਵ ਨੇ ਕਿਹਾ – “ਨਸ਼ਾ ਤਸਕਰੀ ਖ਼ਿਲਾਫ਼ ਜੰਗ ਜਾਰੀ ਰਹੇਗੀ”
News99Punjab.
ਫਿਰੋਜ਼ਪੁਰ, 23 ਨਵੰਬਰ 2025:
ਫਿਰੋਜ਼ਪੁਰ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਅੱਜ ਵੱਡੀ ਕਾਰਵਾਈ ਕਰਦਿਆਂ 50 ਕਿਲੋ 14 ਗ੍ਰਾਮ ਹੀਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਜ਼ਬਤ ਕੀਤੀ ਨਸ਼ੀਲੀ ਵਸਤੂ ਦੀ ਅੰਤਰਰਾਸ਼ਟਰੀ ਕੀਮਤ ਲਗਭਗ 250 ਕਰੋੜ ਰੁਪਏ ਦੱਸੀ ਜਾ ਰਹੀ ਹੈ।ANTF ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਛੰਨਾ ਸ਼ੇਰ ਸਿੰਘ ਵਾਲਾ ਦਾ ਰਹਿਣ ਵਾਲਾ ਤਸਕਰ ਸੰਦਿਪ ਸਿੰਘ ਉਰਫ਼ ਸਿਪਾ (ਉਮਰ 23 ਸਾਲ) ਮਮਦੋਟ ਖੇਤਰ ਦੇ ਸਰਹੱਦੀ ਪਿੰਡ ਰਾਓ ਦੇ ਹੇਠਾਰ ਹੀਰੋਇਨ ਦੀ ਵੱਡੀ ਖੇਪ ਲੈ ਕੇ ਆ ਰਿਹਾ ਹੈ।

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੀਤਾ ਸੈਲਟੋਸ ਕਾਰ (ਨੰਬਰ PB09-3598) ਦਾ ਪਿੱਛਾ ਕੀਤਾ ਤੇ ਤਸਕਰ ਨੂੰ ਕਾਬੂ ਕਰ ਲਿਆ। ਉਸ ਦੇ ਕਬਜ਼ੇ ਵਿਚੋਂ 50 ਕਿਲੋ 14 ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ।ਪੁਲਿਸ ਮੁਤਾਬਕ, ਗ੍ਰਿਫ਼ਤਾਰ ਤਸਕਰ ਖ਼ਿਲਾਫ਼ ਪਹਿਲਾਂ ਹੀ ਅੱਠ ਫੌਜਦਾਰੀ ਮਾਮਲੇ ਦਰਜ ਹਨ। ਉਸ ਦਾ ਸਾਥੀ ਭੱਜਣ ਵਿਚ ਕਾਮਯਾਬ ਰਿਹਾ, ਜਿਸ ਦੀ ਤਲਾਸ਼ ਜਾਰੀ ਹੈ।
DGP ਗੌਰਵ ਯਾਦਵ ਨੇ ANTF ਟੀਮ ਦੀ ਸ਼ਲਾਘਾ ਕਰਦਿਆਂ ਕਿਹਾ, “ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਲਈ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ। ਅੱਜ ਦੀ ਇਹ ਵੱਡੀ ਕੈਚ ਦਰਸਾਂਦੀ ਹੈ ਕਿ ਸਿਰਹੱਦੀ ਖੇਤਰਾਂ ਵਿਚ ਨਸ਼ੇ ਦੀ ਹਰ ਕਿਸਮ ਦੀ ਗਤੀਵਿਧੀ ’ਤੇ ਪੁਲਿਸ ਦੀ ਪੂਰੀ ਨਜ਼ਰ ਹੈ।”ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਉੱਤੇ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਅਜਿਹੀਆਂ ਕਾਰਵਾਈਆਂ ਅਗਲੇ ਦਿਨਾਂ ਵਿਚ ਹੋਰ ਤੇਜ਼ ਕੀਤੀਆਂ ਜਾਣਗੀਆਂ।
