‘ਭਾਬੀ’ ਰਣਜੀਤ ਕੌਰ ਅਤੇ ਪਤੀ ਜਿੰਦਾ ਹੰਸ ਖ਼ਿਲਾਫ਼ FIR ਦਰਜ, ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਹੋਈ ਕਾਰਵਾਈ
ਇਹ ਕਾਰਵਾਈ ਪਾਖੰਡ ਭਜਾਓ ਪੰਜਾਬ ਬਚਾਓ ਜਥੇਬੰਦੀ ਦੇ ਮੁਖੀ ਮਨਪ੍ਰੀਤ ਸਿੰਘ ਖ਼ਾਲਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਲੁਧਿਆਣਾ
ਬਿਊਰੋ ਰਿਪੋਰਟ
ਸੋਸ਼ਲ ਮੀਡੀਆ ਇਨਫਲੂਐਂਸਰ ‘ਭਾਬੀ’ ਰਣਜੀਤ ਕੌਰ ਅਤੇ ਉਸ ਦੇ ਪਤੀ ਜਿੰਦਾ ਹੰਸ ਖ਼ਿਲਾਫ਼ ਪੁਲਸ ਨੇ ਐੱਫਆਈਆਰ ਦਰਜ ਕਰ ਲਈ ਹੈ। ਦੋਵਾਂ ‘ਤੇ ਸੋਸ਼ਲ ਮੀਡੀਆ ਰਾਹੀਂ ਅਸ਼ਲੀਲ ਸਮੱਗਰੀ ਸਾਂਝੀ ਕਰਨ ਅਤੇ ਸਮਾਜ ਵਿੱਚ ਗਲਤ ਪ੍ਰਭਾਵ ਪੈਦਾ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਕਾਰਵਾਈ ਪਾਖੰਡ ਭਜਾਓ ਪੰਜਾਬ ਬਚਾਓ ਜਥੇਬੰਦੀ ਦੇ ਮੁਖੀ ਮਨਪ੍ਰੀਤ ਸਿੰਘ ਖ਼ਾਲਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਦਰਅਸਲ, ਕੁਝ ਦਿਨ ਪਹਿਲਾਂ ਨਿਹੰਗ ਜਥੇਬੰਦੀਆਂ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਰਣਜੀਤ ਕੌਰ ਅਤੇ ਉਸ ਦੇ ਪਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਦੋਵੇਂ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ‘ਤੇ ਇਤਰਾਜ਼ਯੋਗ ਵੀਡੀਓ ਅਤੇ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ, ਜਿਸ ਨਾਲ ਸਮਾਜ ‘ਤੇ ਮਾੜਾ ਅਸਰ ਪੈ ਰਿਹਾ ਹੈ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਲੁਧਿਆਣਾ ਦੇ ਮੋਤੀ ਨਗਰ ਥਾਣੇ ਵਿੱਚ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
