ਮਜੀਠਾ ਥਾਣਾ ਐੱਫਆਈਆਰ ਮਾਮਲੇ ‘ਚ ਵੱਡਾ ਮੋੜ, ਬਿਕਰਮ ਮਜੀਠੀਆ ਦੇ ਵਕੀਲ ਬਿਕਰਮਜੀਤ ਬਾਠ ਨੂੰ ਮਿਲੀ ਰਾਹਤ
ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਅਦਾਲਤ ਨੇ ਬਿਕਰਮਜੀਤ ਸਿੰਘ ਬਾਠ ਨੂੰ ਇਸ ਮਾਮਲੇ ਵਿੱਚ ਨਿਰਦੋਸ਼ ਕਰਾਰ ਦਿੱਤਾ ਹੈ।

ਸ੍ਰੀ ਅਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਮਜੀਠਾ ਥਾਣੇ ਵਿੱਚ ਦਰਜ ਐੱਫਆਈਆਰ ਨਾਲ ਸਬੰਧਤ ਮਾਮਲੇ ਵਿੱਚ ਇੱਕ ਅਹਿਮ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਬੇਕਸੂਰ ਮੰਨਦਿਆਂ ਉਨ੍ਹਾਂ ਦਾ ਨਾਮ ਇਸ ਕੇਸ ਵਿੱਚੋਂ ਹਟਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਅਦਾਲਤ ਨੇ ਬਿਕਰਮਜੀਤ ਸਿੰਘ ਬਾਠ ਨੂੰ ਇਸ ਮਾਮਲੇ ਵਿੱਚ ਨਿਰਦੋਸ਼ ਕਰਾਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਬਣਾਈ ਗਈ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਆਪਣੀ ਰਿਪੋਰਟ ਅਤੇ ਬਿਆਨ ਪੇਸ਼ ਕੀਤੇ। ਇਸ ਤੋਂ ਬਾਅਦ ਜਾਂਚ ਵਿੱਚ ਬਿਕਰਮਜੀਤ ਸਿੰਘ ਬਾਠ ਦੀ ਕੋਈ ਭੂਮਿਕਾ ਨਾ ਮਿਲਣ ਕਾਰਨ ਉਨ੍ਹਾਂ ਦਾ ਨਾਮ ਐੱਫਆਈਆਰ ਵਿੱਚੋਂ ਹਟਾ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਬਿਕਰਮਜੀਤ ਸਿੰਘ ਬਾਠ, ਬਿਕਰਮ ਸਿੰਘ ਮਜੀਠੀਆ ਦੇ ਕਾਨੂੰਨੀ ਵਕੀਲ ਵਜੋਂ ਮਜੀਠਾ ਥਾਣੇ ਪਹੁੰਚੇ ਸਨ। ਉਸ ਦੌਰਾਨ ਥਾਣਾ ਪਰਿਸਰ ਵਿੱਚ ਕਾਫ਼ੀ ਹੰਗਾਮਾ ਹੋਇਆ ਸੀ ਅਤੇ ਮਾਹੌਲ ਵੀ ਕਾਫ਼ੀ ਤਣਾਅਪੂਰਨ ਬਣ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
