ਮਨਪ੍ਰੀਤ ਸਿੰਘ ਇਆਲੀ ਦਾ ਵੱਡਾ ਐਲਾਨ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਮਨਪ੍ਰੀਤ ਸਿੰਘ ਇਆਲੀ ਦਾ ਵੱਡਾ ਐਲਾਨ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉਨ੍ਹਾਂ ਨੇ ਕਿਹਾ ਕਿ ਭਾਵੇਂ ਉਹ ਅਕਾਲੀ ਦਲ ਹੋਵੇ, ਭਾਰਤੀ ਜਨਤਾ ਪਾਰਟੀ, ਕਾਂਗਰਸ ਜਾਂ ਆਮ ਆਦਮੀ ਪਾਰਟੀ—ਉਹ ਕਿਸੇ ਵੀ ਪਾਰਟੀ ਦਾ ਹਿੱਸਾ ਨਹੀਂ ਬਣਨਗੇ।

ਚੰਡੀਗੜ੍ਹ

ਬਿਊਰੋ ਰਿਪੋਰਟ

ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਆਲੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਪਣਾ ਫੈਸਲਾ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਹੋਰ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਅਤੇ ਨਾ ਹੀ ਭਵਿੱਖ ਵਿੱਚ ਅਜਿਹਾ ਕੋਈ ਫੈਸਲਾ ਕਰਨ ਦੀ ਯੋਜਨਾ ਹੈ। ਉਨ੍ਹਾਂ ਨੇ ਕਿਹਾ ਕਿ ਭਾਵੇਂ ਉਹ ਅਕਾਲੀ ਦਲ ਹੋਵੇ, ਭਾਰਤੀ ਜਨਤਾ ਪਾਰਟੀ, ਕਾਂਗਰਸ ਜਾਂ ਆਮ ਆਦਮੀ ਪਾਰਟੀ—ਉਹ ਕਿਸੇ ਵੀ ਪਾਰਟੀ ਦਾ ਹਿੱਸਾ ਨਹੀਂ ਬਣਨਗੇ।

ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਰਾਸ਼ਟਰੀ ਜਾਂ ਦਿੱਲੀ ਤੋਂ ਚੱਲਣ ਵਾਲੀ ਰਾਜਨੀਤਿਕ ਪਾਰਟੀ ਨਾਲ ਜੁੜਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਤਰ੍ਹਾਂ ਦੇ ਰਾਜਨੀਤਿਕ ਦਬਾਅ ਦੇ ਬਾਵਜੂਦ ਉਹ ਨਾ ਤਾਂ ਭਾਜਪਾ, ਨਾ ਆਮ ਆਦਮੀ ਪਾਰਟੀ, ਨਾ ਕਾਂਗਰਸ ਅਤੇ ਨਾ ਹੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਜਾਣ ਬਾਰੇ ਸੋਚਣਗੇ। ਇਆਲੀ ਨੇ ਕਿਹਾ ਕਿ ਪੰਜਾਬ ਦੀ ਖੇਤਰੀ ਪਛਾਣ, ਪੰਥਕ ਸੋਚ ਅਤੇ ਸਿੱਖ ਹਿਤ ਉਨ੍ਹਾਂ ਲਈ ਸਭ ਤੋਂ ਵੱਡੇ ਮੁੱਦੇ ਹਨ ਅਤੇ ਉਹ ਇਨ੍ਹਾਂ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ ਕਰਨਗੇ।

ਪੰਜਾਬ ਅਤੇ ਪੰਥ ਦੀ ਭਲਾਈ ਲਈ ਜਾਰੀ ਰਹੇਗਾ ਸੰਘਰਸ਼

ਭਵਿੱਖ ਦੀ ਰਾਜਨੀਤੀ ਸਬੰਧੀ ਗੱਲ ਕਰਦਿਆਂ ਇਆਲੀ ਨੇ ਕਿਹਾ ਕਿ ਅਗਲੇ ਸਮੇਂ ਵਿੱਚ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਸਿੱਖ ਕੌਮ ਅਤੇ ਪੰਥਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਪੰਜਾਬ ਦੀ ਤਰੱਕੀ, ਪੰਜਾਬੀਅਤ ਅਤੇ ਪੰਥ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਆਪਣੇ ਸਮਰਥਕਾਂ, ਸਿੱਖ ਸੰਗਤ ਅਤੇ ਹਮਾਇਤੀਆਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੇ ਸਿਆਸੀ ਸਫ਼ਰ ਦੌਰਾਨ ਹਰ ਮੌਕੇ ਉਨ੍ਹਾਂ ਦਾ ਸਾਥ ਦਿੱਤਾ।

ਅਸਤੀਫ਼ੇ ਦੇ ਕਾਰਨਾਂ ਬਾਰੇ ਵੀ ਕੀਤਾ ਖੁਲਾਸਾ

ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਅਸਤੀਫ਼ੇ ਦੇ ਕਾਰਨਾਂ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਉਹ ਜਿਨ੍ਹਾਂ ਮੁੱਦਿਆਂ ਨੂੰ ਲਗਾਤਾਰ ਉਠਾ ਰਹੇ ਸਨ, ਉਨ੍ਹਾਂ ਨੂੰ ਨਾ ਤਾਂ ਗੰਭੀਰਤਾ ਨਾਲ ਲਿਆ ਜਾ ਰਿਹਾ ਸੀ ਅਤੇ ਨਾ ਹੀ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਦੇ ਅਨੁਸਾਰ ਜਦੋਂ ਪਾਰਟੀ ਵਿੱਚ ਮੁੱਖ ਮਸਲਿਆਂ ‘ਤੇ ਵਿਚਾਰ ਕਰਨ ਜਾਂ ਸਹਿਮਤੀ ਬਣਾਉਣ ਦੀ ਇੱਛਾ ਹੀ ਨਾ ਰਹੇ, ਤਾਂ ਅਜਿਹੇ ਅਹੁਦਿਆਂ ‘ਤੇ ਬਣੇ ਰਹਿਣ ਦਾ ਕੋਈ ਮਤਲਬ ਨਹੀਂ ਬਣਦਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *