ਮੁਲਾਜ਼ਮਾਂ ਦੀ ਹੜਤਾਲ ’ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਬੈਠਕ ਤੋਂ ਪਹਿਲਾਂ ਸਾਫ਼ ਕੀਤਾ ਸਰਕਾਰ ਦਾ ਰੁਖ
ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਇਸੇ ਦੌਰਾਨ ਮੁਲਾਜ਼ਮਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਵੀ ਰੱਖੀ ਗਈ ਸੀ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਇਸੇ ਦੌਰਾਨ ਮੁਲਾਜ਼ਮਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਵੀ ਰੱਖੀ ਗਈ ਸੀ। ਪਰ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਦੇ ਬਿਆਨ ਨੇ ਸਥਿਤੀ ਨੂੰ ਹੋਰ ਚਰਚਾ ਵਿੱਚ ਲਿਆ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਕਿ ਸਰਕਾਰੀ ਮੁਲਾਜ਼ਮ ਸਰਕਾਰ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਲਈ ਸਰਕਾਰ ਹਮੇਸ਼ਾ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ਦਾ ਹੱਲ ਕੱਢਣ ਲਈ ਵਚਨਬੱਧ ਹੈ।
ਇਸ ਦੇ ਨਾਲ ਹੀ CM ਮਾਨ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਹੜਤਾਲ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਪਰ ਇਸ ਲਈ ਪਹਿਲਾਂ ਹੜਤਾਲ ਖ਼ਤਮ ਕਰਨੀ ਹੋਵੇਗੀ।
ਮੁਲਾਜ਼ਮ ਆਗੂ ਮੀਟਿੰਗ ਲਈ ਜਲੰਧਰ ਪਹੁੰਚੇ
ਦੂਜੇ ਪਾਸੇ ਮੁਲਾਜ਼ਮ ਆਗੂ ਅਤੇ ਉਨ੍ਹਾਂ ਦੇ ਨੁਮਾਇੰਦੇ ਮੀਟਿੰਗ ਲਈ ਜਲੰਧਰ ਪਹੁੰਚ ਚੁੱਕੇ ਹਨ। ਹੜਤਾਲ ਜਾਰੀ ਹੋਣ ਅਤੇ ਸਰਕਾਰ ਵੱਲੋਂ ਰੱਖੀ ਗਈ ਸ਼ਰਤ ਕਾਰਨ ਦੋਵਾਂ ਧਿਰਾਂ ਵਿਚਾਲੇ ਮਾਹੌਲ ਕਾਫ਼ੀ ਗਰਮ ਨਜ਼ਰ ਆ ਰਿਹਾ ਹੈ।
ਹੁਣ ਦੇਖਣਾ ਹੋਵੇਗਾ ਕਿ ਮੁਲਾਜ਼ਮ ਜਥੇਬੰਦੀਆਂ ਸਰਕਾਰ ਦੀ ਸ਼ਰਤ ਮੰਨ ਕੇ ਹੜਤਾਲ ਖ਼ਤਮ ਕਰਦੀਆਂ ਹਨ ਜਾਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨੂੰ ਅੱਗੇ ਵਧਾਉਂਦੀਆਂ ਹਨ। ਮੀਟਿੰਗ ਤੋਂ ਬਾਅਦ ਹੀ ਅਗਲੀ ਰਣਨੀਤੀ ਬਾਰੇ ਤਸਵੀਰ ਸਪੱਸ਼ਟ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
