ਮੁੱਖ ਮੰਤਰੀ ਤੀਰਥ ਯਾਤਰਾ ਬਠਿੰਡਾ ਤੋਂ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਚੱਲੀ ਬੱਸ

ਸੁਖਜਿੰਦਰ ਸਹੋਤਾ,

ਬਠਿੰਡਾ, 26 ਨਵੰਬਰ 2025:

ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਚਲਾਈ ਗਈ ਹੈ ਜਿਸ ਵਿੱਚ ਸ਼ਰਧਾਲੂਆਂ ਲਈ ਵੱਖ-ਵੱਖ ਤੀਰਥਾਂ ਤੇ ਜਾਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ ਇਸੇ ਦੇ ਪੜਾਅ ਦੇ ਚਲਦੇ ਅੱਜ ਬਠਿੰਡਾ ਦੇ ਜੋਗੀ ਨਗਰ ਤੋਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਵੱਖ ਵੱਖ ਧਾਰਮਿਕ ਸਥਾਨਾਂ ਤੋਂ ਇਲਾਵਾ ਜਿੱਲਿਆਂ ਵਾਲਾ ਬਾਗ ਲਿਜਾਇਆ ਜਾਏਗਾ ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਯਾਤਰੀਆਂ ਦੀ ਇਸ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਸ਼ਹਿਰੀ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਤੋਂ ਪਹਿਲਾਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸਾਡੇ 300 ਸਾਲਾ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਿਰਾਏ ਗਏ ਧਾਰਮਿਕ ਸਮਾਗਮਾਂ ਵਿੱਚ ਵੀ ਬਠਿੰਡਾ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਸਨ ਅਤੇ ਅੱਜ ਸਾਡੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਬਸ ਜੋ ਸ਼੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਵੱਖ-ਵੱਖ ਧਾਰਮਿਕ ਸਥਾਨਾਂ ਤੇ ਦੋ ਦਿਨਾਂ ਲਈ ਭੇਜੀ ਹੈ ਜਿਸ ਵਿੱਚ ਬਠਿੰਡਾ ਦੀਆਂ ਸੰਗਤਾਂ ਇਸ ਯਾਤਰਾ ਵਿੱਚ ਸ਼ਾਮਿਲ ਹਨ ਅਤੇ ਇਹ ਯਾਤਰਾ ਇਸੇ ਤਰ੍ਹਾਂ ਚਲਦੀ ਰਹੇਗੀ ਅਤੇ ਵੱਖ ਵੱਖ ਧਾਰਮਿਕ ਸਥਾਨਾਂ ਤੇ ਦਰਸ਼ਨਾਂ ਲਈ ਸੰਗਤਾਂ ਨੂੰ ਜਾਣ ਲਈ ਇਹ ਸੁਵਿਧਾ ਮਿਲਦੀ ਰਹੇਗੀ।

ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਦੀ ਇਹ ਸਕੀਮ ਬਹੁਤ ਵਧੀਆ ਹੈ ਇਸ ਨਾਲ ਸਾਡੇ ਵਰਗੇ ਲੋਕਾਂ ਨੂੰ ਗੁਰੂ ਸਥਾਨਾਂ ਤੇ ਦਰਸ਼ਨਾਂ ਲਈ ਜਾਣ ਦਾ ਮੌਕਾ ਮਿਲਿਆ ਹੈ।

 

Leave a Reply

Your email address will not be published. Required fields are marked *