ਮੁੱਖ ਮੰਤਰੀ ਦੇ ਕਾਫ਼ਲੇ ਅੱਗੇ ਪਹੁੰਚੀ ਅੰਮ੍ਰਿਤਪਾਲ ਦੀ ਮਾਤਾ, ਕਿਹਾ- “ਸਾਡੇ ਬੱਚਿਆਂ ਨੂੰ ਪੰਜਾਬ ਵਾਪਸ ਲਿਆਓ”
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਵਾਪਸੀ ਲਈ ਮਾਂ ਨੇ CM ਕੋਲ ਕੀਤੀ ਮੰਗ

ਸ੍ਰੀ ਅਮ੍ਰਿਤਸਰ ਸਾਹਿਬ-
ਬਿਊਰੋ ਰਿਪੋਰਟ
ਪੰਜਾਬ ਦੇ ਮੁੱਖ ਮੰਤਰੀ Bhagwant Mann ਦੀ ਅੰਮ੍ਰਿਤਸਰ ਯਾਤਰਾ ਦੌਰਾਨ ਉਸ ਵੇਲੇ ਭਾਵੁਕ ਦ੍ਰਿਸ਼ ਦੇਖਣ ਨੂੰ ਮਿਲੇ ਜਦੋਂ ਮੈਂਬਰ ਪਾਰਲੀਮੈਂਟ Amritpal Singh ਦੀ ਮਾਤਾ ਬਲਵਿੰਦਰ ਕੌਰ ਅਚਾਨਕ ਮੁੱਖ ਮੰਤਰੀ ਦੇ ਕਾਫ਼ਲੇ ਕੋਲ ਪਹੁੰਚ ਗਈਆਂ। ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਸੀਐਮ ਦੇ ਕਾਫ਼ਲੇ ਕੋਲ ਜਾ ਕੇ ਆਪਣੇ ਪੁੱਤਰ ਸਮੇਤ ਹੋਰ ਨੌਜਵਾਨਾਂ ਨੂੰ ਪੰਜਾਬ ਵਾਪਸ ਲਿਆਉਣ ਦੀ ਮੰਗ ਰੱਖੀ।
ਮਿਲੀ ਜਾਣਕਾਰੀ ਮੁਤਾਬਕ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਯਾਤਰਾ ਦੌਰਾਨ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘ ਰਹੇ ਸਨ ਤਾਂ ਉਸ ਸਮੇਂ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਆਪਣਾ ਦਰਦ ਸਾਂਝਾ ਕੀਤਾ। ਉਨ੍ਹਾਂ ਸਵਾਲ ਕੀਤਾ, “ਸਾਡੇ ਬੱਚਿਆਂ ਨੂੰ ਪੰਜਾਬ ਤੋਂ ਬਾਹਰ ਕਿਉਂ ਰੱਖਿਆ ਗਿਆ ਹੈ? ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਵਾਪਸ ਕਿਉਂ ਨਹੀਂ ਲਿਆਂਦਾ ਜਾ ਰਿਹਾ?”
ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਕਈ ਸਾਥੀ ਇਸ ਵੇਲੇ Dibrugarh Central Jail ਵਿੱਚ ਬੰਦ ਹਨ। ਉਨ੍ਹਾਂ ‘ਤੇ ਪਹਿਲਾਂ ਐਨਐਸਏ (NSA) ਤਹਿਤ ਕਾਰਵਾਈ ਕੀਤੀ ਗਈ ਸੀ। ਹਾਲਾਂਕਿ ਹੁਣ ਪੰਜਾਬ ਪੁਲਿਸ ਅਜਨਾਲਾ ਮਾਮਲੇ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਖਿਲਾਫ ਜਾਂਚ ਕਰ ਰਹੀ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਗਿਆ।
