ਮੇਜਰ ਅਜਾਇਬ ਸਿੰਘ ਸਕੂਲ ਵੱਲੋਂ ਬੱਚਿਆਂ ਨੂੰ ਕਾਬਲ ਬਣਾਉਣ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਸੁਖਜਿੰਦਰ ਸਹੋਤਾ,

ਕੋਟਕਪੂਰਾ, 24 ਫਰਵਰੀ 2026:

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨਵਾਲਾ ਇਕ ਅਜਿਹੀ ਵਿਦਿਅਕ ਸੰਸਥਾ ਹੈ, ਜੋ ਜੰਗਲ ਵਿੱਚ ਮੰਗਲ ਅਰਥਾਤ ਪੇਂਡੂ ਇਲਾਕੇ ਵਿੱਚ ਹੋਣ ਦੇ ਬਾਵਜੂਦ ਵੀ ਬੱਚਿਆਂ ਤੇ ਨੌਜਵਾਨਾ ਨੂੰ ਬੜੇ ਸੋਹਣੇ ਢੰਗ ਨਾਲ ਚੰਗੀ ਵਿਦਿਆ ਮੁਹੱਈਆ ਕਰਵਾ ਕੇ ਉਹਨਾ ਨੂੰ ਕਾਬਲ, ਹੋਣਹਾਰ ਅਤੇ ਚੰਗੇ ਨਾਗਰਿਕ ਵੀ ਬਣਾ ਰਹੀ ਹੈ। ਸਕੂਲ ਦੇ ਡਾਇਰੈਕਟਰ/ਪਿ੍ੰਸੀਪਲ ਡਾ: ਐਸ.ਐਸ. ਬਰਾੜ ਦੇ ਵਿਆਹ ਦੀ ਵਰ੍ਹੇਗੰਢ ਦੀ ਖੁਸ਼ੀ ਵਿੱਚ ਰੱਖੇ ਪੋ੍ਗਰਾਮ ਵਿੱਚ ਸ਼ਿਰਕਤ ਕਰਨ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਡਾਕਟਰ ਬਰਾੜ ਅਤੇ ਉਹਨਾਂ ਦੀ ਧਰਮਪਤਨੀ ਮੈਡਮ ਟੀ.ਕੇ. ਬਰਾੜ ਦਾ ਵਿਦਿਅਕ ਖੇਤਰ ਦੇ ਨਾਲ ਨਾਲ ਖੇਡਾਂ, ਸੱਭਿਆਚਾਰ, ਵਾਤਾਵਰਣ ਅਤੇ ਸਮਾਜਸੇਵਾ ਸਮੇਤ ਵੱਖ ਵੱਖ ਖੇਤਰਾਂ ਵਿੱਚ ਵੱਡਮੁੱਲਾ ਯੋਗਦਾਨ ਹੈ।

ਸਪੀਕਰ ਸੰਧਵਾਂ ਦੇ ਧਰਮਪਤਨੀ ਬੀਬਾ ਗੁਰਪ੍ਰੀਤ ਕੌਰ ਨੇ ਆਖਿਆ ਕਿ ਜਿਸ ਤਰ੍ਹਾਂ ਡਾ. ਬਰਾੜ ਅਤੇ ਉਹਨਾ ਦੀ ਧਰਮ ਪਤਨੀ ਵੱਲੋਂ ਵਿਦਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ ਸਮਾਜਿਕ ਕੁਰੀਤੀਆਂ ਅਤੇ ਮਾੜੀ ਸੁਸਾਇਟੀ ਤੋਂ ਬਚਾਅ ਕੇ ਚੰਗੇ ਨਾਗਰਿਕ ਬਣਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਉਸ ਨਾਲ ਤੰਦਰੁਸਤ ਸਮਾਜ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਦੀਆਂ ਸੰਭਾਵਨਾਵਾਂ ਪੈਦਾ ਹੋਣੀਆਂ ਸੁਭਾਵਿਕ ਹਨ।

ਡਾ. ਐਸ.ਐਸ. ਬਰਾੜ ਨੇ ਸਪੀਕਰ ਸੰਧਵਾਂ ਅਤੇ ਉਹਨਾ ਦੀ ਹਮਸਫ਼ਰ ਸਮੇਤ ਗੁੱਡ ਮੌਰਨਿੰਗ ਕਲੱਬ ਦੇ ਹਾਜਰੀਨ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਲੱਬ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ ਵਿੱਢੀ ਮੁਹਿੰਮ ਵਿੱਚ 11 ਹਜਾਰ ਰੁਪਏ ਦਾ ਯੋਗਦਾਨ ਪਾਇਆ। ਇਸ ਮੌਕੇ ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਅਤੇ ਮਨਦੀਪ ਸਿੰਘ ਮੌਂਗਾ ਸਮੇਤ ਹੋਰਨਾ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *