ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਫਰੀਦਕੋਟ ਵਿਖੇ ਦੋ ਰੋਜ਼ਾ ਮੁੱਢਲੀ ਸਹਾਇਤਾ ਸਬੰਧੀ ਵਰਕਸ਼ਾਪ ਆਯੋਜਿਤ

ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਫਰੀਦਕੋਟ ਵਿਖੇ ਦੋ ਰੋਜ਼ਾ ਮੁੱਢਲੀ ਸਹਾਇਤਾ ਸਬੰਧੀ ਵਰਕਸ਼ਾਪ ਆਯੋਜਿਤ

ਇਸ ਵਰਕਸ਼ਾਪ ਨੂੰ ਸਫਲ ਬਣਾਉਣ ਵਿੱਚ ਪ੍ਰਬੰਧਕਾ ਡਾ. ਮਨਦੀਪ ਕੌਰ, ਸ੍ਰੀਮਤੀ ਐਨਾ ਜੈਕਬ, ਸ੍ਰੀਮਤੀ ਜੈਸਮੀਨ ਕੌਰ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਦਾ ਵਿਸ਼ੇਸ਼ ਅਤੇ ਬਹੁਮੁੱਲਾ ਯੋਗਦਾਨ ਰਿਹਾ।

 

ਫਰੀਦਕੋਟ

ਬਿਊਰੋ ਰਿਪੋਰਟ

ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਫਰੀਦਕੋਟ ਵਿਖੇ ਦੋ ਰੋਜ਼ਾ ਮੁੱਢਲੀ ਸਹਾਇਤਾ (First Aid) ਸਬੰਧੀ ਵਰਕਸ਼ਾਪ ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਆਯੋਜਿਤ ਕੀਤੀ ਗਈ।

ਇਸ ਵਰਕਸ਼ਾਪ ਦੌਰਾਨ ਬੀ.ਐਸ.ਸੀ. ਨਰਸਿੰਗ ਭਾਗ ਪਹਿਲਾ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਐਮਰਜੈਂਸੀ ਹਾਲਤਾਂ ਵਿੱਚ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ ਗਈ। ਪ੍ਰੋਗਰਾਮ ਵਿੱਚ ਲੈਕਚਰਾਂ ਦੇ ਨਾਲ-ਨਾਲ ਨਾਟਕ ਅਤੇ ਮੌਕ ਡ੍ਰਿੱਲ ਰਾਹੀਂ ਵਿਦਿਆਰਥੀਆਂ ਨੂੰ ਪ੍ਰਯੋਗਿਕ ਸਿਖਲਾਈ ਵੀ ਦਿੱਤੀ ਗਈ। ਇਹ ਸਾਰੇ ਸੈਸ਼ਨ ਨਰਸਿੰਗ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਮਾਹਿਰ ਅਧਿਆਪਕਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ।

ਇਸ ਵਰਕਸ਼ਾਪ ਨੂੰ ਸਫਲ ਬਣਾਉਣ ਵਿੱਚ ਪ੍ਰਬੰਧਕਾ ਡਾ. ਮਨਦੀਪ ਕੌਰ, ਸ੍ਰੀਮਤੀ ਐਨਾ ਜੈਕਬ, ਸ੍ਰੀਮਤੀ ਜੈਸਮੀਨ ਕੌਰ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਦਾ ਵਿਸ਼ੇਸ਼ ਅਤੇ ਬਹੁਮੁੱਲਾ ਯੋਗਦਾਨ ਰਿਹਾ।

ਇਸ ਮੌਕੇ ਤੇ ਬੋਲਦੇ ਹੋਏ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਹੁਨਰ-ਅਧਾਰਿਤ ਪ੍ਰੋਗਰਾਮ ਯੋਗ ਅਤੇ ਸਮਰੱਥ ਸਿਹਤ ਸੇਵਾ ਪ੍ਰਦਾਤਾ ਤਿਆਰ ਕਰਨ ਲਈ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਸਹਾਇਤਾ ਦੀ ਪ੍ਰਯੋਗਿਕ ਸਿਖਲਾਈ ਵਿਦਿਆਰਥੀਆਂ ਨੂੰ ਸੰਕਟਮਈ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਦੇਣ ਲਈ ਤਿਆਰ ਕਰਦੀ ਹੈ।

ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਰਸਿੰਗ ਪੇਸ਼ੇ ਵਿੱਚ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਵਰਕਸ਼ਾਪ ਵਿਦਿਆਰਥੀਆਂ ਦੀਆਂ ਕਲੀਨੀਕਲ ਕੁਸ਼ਲਤਾਵਾਂ ਨੂੰ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਨੂੰ ਐਮਰਜੈਂਸੀ ਹਾਲਤਾਂ ਵਿੱਚ ਤੁਰੰਤ ਸੇਵਾ ਦੇਣ ਲਈ ਤਿਆਰ ਕਰਦੇ ਹਨ।

ਕਾਲਜ ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਇਸ ਤਰ੍ਹਾਂ ਦੇ ਪ੍ਰਯੋਗਿਕ ਅਧਾਰਿਤ ਪ੍ਰੋਗਰਾਮ ਵਿਦਿਆਰਥੀਆਂ ਦੀ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਸੇਵਾ ਦੇਣ ਦੀ ਯੋਗਤਾ ਨੂੰ ਹੋਰ ਮਜ਼ਬੂਤ ਕਰਦੇ ਹਨ।

Leave a Reply

Your email address will not be published. Required fields are marked *