ਰਾਘਵ ਚੱਢਾ ਤੇ AAP ਵਿਚਕਾਰ ਤਣਾਅ ਗਹਿਰਾਇਆ, ਪੰਜਾਬ ਸਰਕਾਰ ਨੇ ਸੁਰੱਖਿਆ ਵੀ ਵਾਪਸ ਲਈ
ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ Z ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ Raghav Chadha ਅਤੇ ਪਾਰਟੀ ਲੀਡਰਸ਼ਿਪ ਵਿਚਕਾਰ ਚੱਲ ਰਹੇ ਮਨਮੁਟਾਅ ਵਿੱਚ ਹੁਣ ਹੋਰ ਤੇਜ਼ੀ ਆ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ Z ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।
ਇਸ ਤੋਂ ਪਹਿਲਾਂ ਵੀ ਪਾਰਟੀ ਵੱਲੋਂ ਉਨ੍ਹਾਂ ‘ਤੇ ਕਾਰਵਾਈ ਕਰਦਿਆਂ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ ਗਿਆ ਸੀ। ਹੁਣ ਸੁਰੱਖਿਆ ਵਾਪਸੀ ਦੇ ਫੈਸਲੇ ਨੇ ਇਸ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ ਅਤੇ ਰਾਜਨੀਤਿਕ ਵਲਾਂ ‘ਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਰਾਘਵ ਚੱਢਾ ਨੂੰ ਇਹ ਸੁਰੱਖਿਆ ਉਸ ਸਮੇਂ ਦਿੱਤੀ ਗਈ ਸੀ ਜਦੋਂ ਉਹ ਪੰਜਾਬ ਵਿੱਚ ਪਾਰਟੀ ਦੇ ਸਹਿ-ਇੰਚਾਰਜ ਅਤੇ ਰਾਜ ਸਭਾ ਮੈਂਬਰ ਵਜੋਂ ਭੂਮਿਕਾ ਨਿਭਾ ਰਹੇ ਸਨ। ਹੁਣ ਇਸ ਸੁਰੱਖਿਆ ਦੇ ਹਟਾਏ ਜਾਣ ਨੂੰ ਪਾਰਟੀ ਅੰਦਰ ਵਧ ਰਹੀ ਦੂਰੀ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।
ਗੌਰਤਲਬ ਹੈ ਕਿ 2 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ Ashok Mittal ਨੂੰ ਨਿਯੁਕਤ ਕੀਤਾ ਸੀ। ਇਸਦੇ ਨਾਲ ਹੀ ਪਾਰਟੀ ਵੱਲੋਂ ਰਾਜ ਸਭਾ ਸਕੱਤਰੇਤ ਨੂੰ ਇਹ ਵੀ ਦੱਸਿਆ ਗਿਆ ਸੀ ਕਿ ਹੁਣ ਚੱਢਾ ਨੂੰ ਪਾਰਟੀ ਕੋਟੇ ਅਧੀਨ ਬੋਲਣ ਲਈ ਸਮਾਂ ਨਹੀਂ ਦਿੱਤਾ ਜਾਵੇਗਾ।
ਇਸ ਸਾਰੇ ਘਟਨਾਕ੍ਰਮ ਨੇ ਪਾਰਟੀ ਅੰਦਰ ਮਤਭੇਦਾਂ ਨੂੰ ਸਾਹਮਣੇ ਲਿਆ ਦਿੱਤਾ ਹੈ ਅਤੇ ਚੱਢਾ ਤੇ ਪਾਰਟੀ ਨੇਤ੍ਰਿਤਵ ਵਿਚਕਾਰ ਤਣਾਅ ਨੂੰ ਹੋਰ ਵਧਾ ਦਿੱਤਾ ਹੈ।
