ਰਾਜਾ ਵੜਿੰਗ ਦੀ ਮੌਜੂਦਗੀ ‘ਚ ਗੂੰਜੇ ‘ਚੰਨੀ ਜ਼ਿੰਦਾਬਾਦ’ ਦੇ ਨਾਅਰੇ, ਪਟਿਆਲਾ ਕਾਂਗਰਸ ਸਮਾਗਮ ਬਣਿਆ ਚਰਚਾ ਦਾ ਕੇਂਦਰ
ਜਾਣਕਾਰੀ ਅਨੁਸਾਰ, ਨਾਅਰੇਬਾਜ਼ੀ ਕਰਨ ਵਾਲੇ ਵਰਕਰਾਂ ਨੂੰ ਚੰਨੀ ਦੇ ਸਮਰਥਕ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਰਾਜਾ ਵੜਿੰਗ ਦੇ ਸਾਹਮਣੇ ਲਗਾਤਾਰ ਨਾਅਰੇਬਾਜ਼ੀ ਹੁੰਦੀ ਰਹੀ, ਜਿਸ ਕਾਰਨ ਕੁਝ ਸਮੇਂ ਲਈ ਸਮਾਗਮ ਦਾ ਮਾਹੌਲ ਗਰਮਾ ਗਿਆ।

ਪਟਿਆਲਾ
ਬਿਊਰੋ ਰਿਪੋਰਟ
ਪਟਿਆਲਾ ਵਿੱਚ ਕਰਵਾਏ ਗਏ ਕਾਂਗਰਸ ਦੇ ਇੱਕ ਸਮਾਗਮ ਦੌਰਾਨ ਉਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ, ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿੱਚ ਕੁਝ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ‘ਚੰਨੀ ਜ਼ਿੰਦਾਬਾਦ’ ਦੇ ਨਾਅਰੇ ਲਗਾਏ। ਜਾਣਕਾਰੀ ਅਨੁਸਾਰ, ਨਾਅਰੇਬਾਜ਼ੀ ਕਰਨ ਵਾਲੇ ਵਰਕਰਾਂ ਨੂੰ ਚੰਨੀ ਦੇ ਸਮਰਥਕ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਰਾਜਾ ਵੜਿੰਗ ਦੇ ਸਾਹਮਣੇ ਲਗਾਤਾਰ ਨਾਅਰੇਬਾਜ਼ੀ ਹੁੰਦੀ ਰਹੀ, ਜਿਸ ਕਾਰਨ ਕੁਝ ਸਮੇਂ ਲਈ ਸਮਾਗਮ ਦਾ ਮਾਹੌਲ ਗਰਮਾ ਗਿਆ।
ਇਸ ਘਟਨਾ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ। ਕੁਝ ਲੋਕ ਇਸ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਨਾਲ ਜੋੜ ਕੇ ਦੇਖ ਰਹੇ ਹਨ, ਹਾਲਾਂਕਿ ਪਾਰਟੀ ਵੱਲੋਂ ਅਜੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਦਿੱਤੀ ਗਈ। ਇਸ ਦੌਰਾਨ ਰਾਜਾ ਵੜਿੰਗ ਨੇ ਮਾਹੌਲ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕੀਤੀ ਅਤੇ ਪ੍ਰੋਗਰਾਮ ਤੈਅ ਸ਼ਡਿਊਲ ਮੁਤਾਬਕ ਜਾਰੀ ਰਿਹਾ। ਇਸ ਘਟਨਾ ਨੇ ਕਾਂਗਰਸ ਦੇ ਅੰਦਰੂਨੀ ਸਮੀਕਰਨਾਂ ਅਤੇ ਲੀਡਰਸ਼ਿਪ ਨੂੰ ਲੈ ਕੇ ਸਿਆਸੀ ਚਰਚਾ ਨੂੰ ਇੱਕ ਵਾਰ ਫਿਰ ਤੇਜ਼ ਕਰ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
