ਰਾਜੋਆਣਾ ਨੇ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ, ਭਾਜਪਾ ਦੇ ਸਿੱਖ ਆਗੂਆਂ ਨੂੰ ਤਲਬ ਕਰਨ ਦੀ ਉਠਾਈ ਮੰਗ

ਰਾਜੋਆਣਾ ਨੇ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ, ਭਾਜਪਾ ਦੇ ਸਿੱਖ ਆਗੂਆਂ ਨੂੰ ਤਲਬ ਕਰਨ ਦੀ ਉਠਾਈ ਮੰਗ

ਉਨ੍ਹਾਂ ਕਿਹਾ ਕਿ ਇਸ ਦੇਰੀ ਬਾਰੇ ਭਾਜਪਾ ਦੀ ਲੀਡਰਸ਼ਿਪ ਤੋਂ ਜਵਾਬ ਮੰਗਿਆ ਜਾਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇ ਫ਼ੈਸਲਾ ਨਹੀਂ ਲੈਣਾ ਤਾਂ ਐਸਜੀਪੀਸੀ ਨੂੰ ਆਪਣੀ ਅਪੀਲ ਵਾਪਸ ਲੈ ਲੈਣੀ ਚਾਹੀਦੀ ਹੈ।

ਸ੍ਰੀ ਅਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਟਾਲਣ ਲਈ ਕੀਤੀ ਗਈ ਅਪੀਲ ਨੂੰ ਕਾਫ਼ੀ ਸਮਾਂ ਬੀਤ ਚੁੱਕਾ ਹੈ, ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਦੇਰੀ ਬਾਰੇ ਭਾਜਪਾ ਦੀ ਲੀਡਰਸ਼ਿਪ ਤੋਂ ਜਵਾਬ ਮੰਗਿਆ ਜਾਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇ ਫ਼ੈਸਲਾ ਨਹੀਂ ਲੈਣਾ ਤਾਂ ਐਸਜੀਪੀਸੀ ਨੂੰ ਆਪਣੀ ਅਪੀਲ ਵਾਪਸ ਲੈ ਲੈਣੀ ਚਾਹੀਦੀ ਹੈ।

ਰਾਜੋਆਣਾ ਨੇ ਪੱਤਰ ਵਿੱਚ ਲਿਖਿਆ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ 31 ਸਾਲ ਹੋ ਚੁੱਕੇ ਹਨ ਅਤੇ 31 ਜੁਲਾਈ ਨੂੰ ਫਾਂਸੀ ਦੀ ਚੱਕੀ ਵਿੱਚ 19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਲੰਬੇ ਇੰਤਜ਼ਾਰ ਅਤੇ ਸਿਆਸੀ ਖਿੱਚਤਾਣ ਤੋਂ ਮੁਕਤ ਕੀਤਾ ਜਾਵੇ ਜਾਂ ਫਿਰ ਭਾਜਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਕੇ ਪੁੱਛਿਆ ਜਾਵੇ ਕਿ ਜਿਸ ਮਾਮਲੇ ਦਾ ਫ਼ੈਸਲਾ ਛੇ ਮਹੀਨਿਆਂ ਵਿੱਚ ਹੋਣਾ ਸੀ, ਉਹ 15 ਸਾਲ ਬਾਅਦ ਵੀ ਲੰਬਿਤ ਕਿਉਂ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *