ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਵੱਖ ਵੱਖ ਜਥੇਬੰਦੀਆਂ ਵੱਲੋਂ ਧਰਨੇ ਦਾ ਐਲਾਨ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਵੱਖ ਵੱਖ ਜਥੇਬੰਦੀਆਂ ਵੱਲੋਂ ਧਰਨੇ ਦਾ ਐਲਾਨ

ਚਾਲਕ ਵੱਲੋਂ ਲੱਖਾਂ ਰੁਪਏ ਖਰਚ ਕੇ ਇਸ ਜਗ੍ਹਾ ਨੂੰ ਇੱਕ ਵਧੀਆ ਵਿਦਿਅਕ ਕੇਂਦਰ ਵਜੋਂ ਵਿਕਸਤ ਕੀਤਾ ਗਿਆ ਸੀ। ਲਾਇਬ੍ਰੇਰੀ ਨੂੰ ਚੰਗੀ ਤਰ੍ਹਾਂ ਚੱਲਦੀ ਦੇਖਕੇ ਲਾਇਬ੍ਰੇਰੀ ਸੰਚਾਲਕ ਨੇ ਲਾਇਬ੍ਰੇਰੀ ਨੂੰ ਧੱਕੇ ਨਾਲ ਤਾਲਾ ਲਾ ਕੇ ਓਥੇ ਆਪਣਾ ਕਬਜ਼ਾ ਕਰ ਲਿਆ, ਜਿਸ ਕਰਕੇ ਓਥੇ ਪੜ੍ਹਦੇ ਵਿਦਿਆਰਥੀਆਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ।

ਫਰੀਦਕੋਟ

ਰਿਊਰੋ ਰਿਪੋਰਟ

​ਅੱਜ ਪੰਜਾਬ ਸਟੂਡੈਂਟਸ ਯੂਨੀਅਨ, ਵਿਚਾਰ ਮੰਚ ਫ਼ਰੀਦਕੋਟ,ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਦੇ ਸਾਂਝੇ ਵਫ਼ਦ ਵਲੋਂ ਥਾਣਾ ਸਿਟੀ ਫਰੀਦਕੋਟ ਦੇ ਐਸ ਐਚ ਓ ਚਮਕੌਰ ਸਿੰਘ ਨੂੰ ਸ਼ਹਿਰ ਵਿੱਚ ਸਿੱਖਿਆ ਦਾ ਮਾਹੌਲ ਖਰਾਬ ਕਰ ਰਹੇ ਮੱਤਾ ਸੀਡ ਫਾਰਮ ਦੇ ਮਾਲਕ ਮਾਲਵਿੰਦਰ ਸਿੰਘ ਵਿਰੁੱਧ ਕਾਰਵਾਈ ਕਰਵਾਉਣ ਲਈ ਮਿਲਿਆ ਗਿਆ।

​ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਫਰੀਦਕੋਟ ਦੇ ਸਾਦਕ ਰੋਡ ਤੇ ਸਥਿਤ ਦਾਣਾ ਮੰਡੀ ਵਿੱਚ ਮੱਤਾ ਸੀਡ ਫਾਰਮ ਤੋਂ ਦੁਕਾਨ ਕਿਰਾਏ ਤੇ ਲੈ ਕੇ ਸ਼ਹਿਰ ਦੇ ਇੱਕ ਨੌਜਵਾਨ ਪਾਵੇਲ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਇੱਕ ਨਿੱਜੀ ਲਾਇਬ੍ਰੇਰੀ ਖੋਲ੍ਹੀ ਗਈ ਸੀ। ਸੰਚਾਲਕ ਵੱਲੋਂ ਲੱਖਾਂ ਰੁਪਏ ਖਰਚ ਕੇ ਇਸ ਜਗ੍ਹਾ ਨੂੰ ਇੱਕ ਵਧੀਆ ਵਿਦਿਅਕ ਕੇਂਦਰ ਵਜੋਂ ਵਿਕਸਤ ਕੀਤਾ ਗਿਆ ਸੀ। ਲਾਇਬ੍ਰੇਰੀ ਨੂੰ ਚੰਗੀ ਤਰ੍ਹਾਂ ਚੱਲਦੀ ਦੇਖਕੇ ਲਾਇਬ੍ਰੇਰੀ ਸੰਚਾਲਕ ਨੇ ਲਾਇਬ੍ਰੇਰੀ ਨੂੰ ਧੱਕੇ ਨਾਲ ਤਾਲਾ ਲਾ ਕੇ ਓਥੇ ਆਪਣਾ ਕਬਜ਼ਾ ਕਰ ਲਿਆ, ਜਿਸ ਕਰਕੇ ਓਥੇ ਪੜ੍ਹਦੇ ਵਿਦਿਆਰਥੀਆਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ।

ਵਿਚਾਰ ਮੰਚ ਫਰੀਦਕੋਟ ਦੇ ਆਗੂ ਕਾਮਰੇਡ ਕੁਲਦੀਪ ਸ਼ਰਮਾ​,ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਹਰਵੀਰ ਗੰਧੜ,ਸਫਾਈ ਸੇਵਕ ਯੂਨੀਅਨ ਦੇ ਆਗੂ ਕੁਲਦੀਪ ਕਾਕੜਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਲੱਖਾ ਸਿੰਘ,ਅੰਬੇਡਕਰ ਮਿਸ਼ਨ ਸੋਸਾਇਟੀ ਦੇ ਆਗੂ ਅਮਨਦੀਪ ਸਿੰਘ ਪਾਂਦੀ ਅਤੇ ਆਰ ਪੀ ਆਈ ਦੇ ਕੌਮੀ ਪ੍ਰਧਾਨ ਅਮਰਜੀਤ ਸਿੰਘ ਧਨੌਲਾ ਨੇ ਕਿਹਾ ਕਿ ਜਿੱਥੇ ਅੱਜ ਸਰਕਾਰਾਂ ਸਿੱਖਿਆ ਦੇ ਖੇਤਰ ਵਿੱਚ ਫੇਲ੍ਹ ਸਾਬਤ ਹੋ ਰਹੀਆਂ ਹਨ, ਉੱਥੇ ਜੇਕਰ ਕੋਈ ਨਿੱਜੀ ਤੌਰ ‘ਤੇ ਵਿਦਿਆਰਥੀਆਂ ਲਈ ਪੜ੍ਹਨ ਦਾ ਪ੍ਰਬੰਧ ਕਰਦਾ ਹੈ, ਤਾਂ ਅਜਿਹੇ ਗੁੰਡਾ ਅਨਸਰ ਉਸ ਵਿੱਚ ਅੜਿੱਕਾ ਡਾਹ ਰਹੇ ਹਨ। ਮਾਲਕ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਕਾਰਨ ਲਾਇਬ੍ਰੇਰੀ ਵਿੱਚ ਆਉਣ ਵਾਲੇ ਵਿਦਿਆਰਥੀਆਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਆਗੂ ਸੁਖਬੀਰ ਸਿੰਘ, ਸੰਤ ਰਾਮ, ਡਾ ਦਵਿੰਦਰ ਕੁਮਾਰ ਨੇ ਕਿਹਾ ਕਿ ਇੱਕ ਹਫਤਾ ਪਹਿਲਾਂ ਐਸ.ਐਸ.ਪੀ. ਫਰੀਦਕੋਟ ਨੂੰ ਮਿਲ ਕੇ ਮੰਗ ਕੀਤੀ ਗਈ ਸੀ ਕਿ ਲਾਇਬ੍ਰੇਰੀ ਸੰਚਾਲਕ ਨੂੰ ਜਾਨੀ-ਮਾਲੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਮਾਲਕ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ‘ਤੇ ਤੁਰੰਤ ਰੋਕ ਲਾਈ ਜਾਵੇ।

​ਗੈਰ-ਕਾਨੂੰਨੀ ਤਰੀਕੇ ਨਾਲ ਦੁਕਾਨ ਖਾਲੀ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਪਰ ਅਜੇ ਤੱਕ ਇਸ ਮਸਲੇ ਦਾ ਕੋਈ ਹੱਲ ਨਹੀਂ ਕੀਤਾ ਗਿਆ। ਇਸ ਮਸਲੇ ਨੂੰ ਜਲਦੀ ਹੱਲ ਕਰਵਾਓਣ ਦਾ ਥਾਣਾ ਸਿਟੀ 2 ਫਰੀਦਕੋਟ ਦੇ ਐਸ ਐਚ ਓ ਚਮਕੌਰ ਸਿੰਘ ਭਰੋਸਾ ਦਿੱਤਾ ਗਿਆ ਹੈ, ਪਰ ਪ੍ਰਸ਼ਾਸਨ ਦੀ ਢਿੱਲੀ ਕਾਰਗੁਜਾਰੀ ਨੂੰ ਦੇਖਦਿਆਂ ਹੋਇਆ ​ਜਥੇਬੰਦੀਆਂ ਵੱਲੋਂ ਧਰਨੇ ਦਾ ਐਲਾਨ ਕਰ ਦਿੱਤਾ ਗਿਆ ਹੈ

Leave a Reply

Your email address will not be published. Required fields are marked *