ਸਪੀਕਰ ਸ.ਸੰਧਵਾਂ ਅਤੇ ਵਿਧਾਇਕ ਸ. ਸੇਖੋਂ ਸੰਤ ਬਾਬਾ ਮਹਿੰਦਰ ਦਾਸ ਦੀ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਿਲ

ਸਪੀਕਰ ਸ.ਸੰਧਵਾਂ ਅਤੇ ਵਿਧਾਇਕ ਸ. ਸੇਖੋਂ ਸੰਤ ਬਾਬਾ ਮਹਿੰਦਰ ਦਾਸ ਦੀ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਿਲ

 

ਸੁਖਜਿੰਦਰ ਸਹੋਤਾ,
ਫ਼ਰੀਦਕੋਟ 16 ਨਵੰਬਰ 2025:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਵਿਖੇ  ਸੰਤ ਬਾਬਾ ਮਹਿੰਦਰ ਦਾਸ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ।

ਉਨ੍ਹਾਂ ਕਿਹਾ ਕਿ ਸੰਤ ਬਾਬਾ ਮਹਿੰਦਰ ਦਾਸ ਜੀ, ਸੰਤ ਬਾਬਾ ਕਰਨੈਲ ਦਾਸ ਜੀ ਦੇ ਜਨਮ ਅਸਥਾਨ ਅਤੇ ਸ਼ਹੀਦ ਨਾਇਬ ਸਿੰਘ ਗਿੱਲ ਵਿਵੇਕ ਆਸ਼ਰਮ ਮੱਲੇਵਾਲਾ ਦੇ ਮੁੱਖ ਸੇਵਾਦਾਰ ਸਨ, ਜੋ ਆਪਣੇ ਪੰਜ ਭੌਤਿਕ ਸਰੀਰ ਨੂੰ ਤਿਆਗ ਕੇ ਗੁਰਚਰਨਾਂ ਵਿਚ ਲੀਨ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਕਿਹਾ ਕਿ ਬਾਬਾ ਮਹਿੰਦਰ ਦਾਸ ਜੀ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸੱਚ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕੀਤਾ। ਅਜਿਹੀ ਧਾਰਮਿਕ ਸ਼ਖਸੀਅਤ ਦੇ ਸਰੀਰਕ ਤੌਰ ’ਤੇ ਚਲੇ ਜਾਣ ਨਾਲ ਸਮੂਹ ਸਮਾਜ ਨੂੰ ਇਕ ਵੱਡਾ ਘਾਟਾ ਪਿਆ ਹੈ, ਜੋ ਕਦੇ ਪੂਰਾ ਨਹੀਂ ਹੋ ਸਕਦਾ।

ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਪਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਸੰਗਤ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *